ਪੈਨਸ਼ਨਰਜ਼ ਫੈਡਰੇਸ਼ਨ ਪੰਜਾਬ ਵੱਲੋਂ ਹੜ੍ਹ ਪੀੜਤਾਂ ਲਈ ਇੱਕ ਦਿਨ ਦੀ ਤਨਖਾਹ ਦਾਨ, ਸਰਕਾਰ ਨੂੰ ਬਕਾਇਆ ਮੰਗਾਂ ਜਲਦੀ ਪੂਰੀ ਕਰਨ ਦੀ ਅਪੀਲ
ਪਟਿਆਲਾ:- ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਰਜਿ: ਪਾਵਰ ਕਾਰਪੋਰੇਸ਼ਨ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਾਬਾ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫਤਰ ਪੀ—3, 66 ਕੇ.ਵੀ. ਗਰਿਡ ਕਲੌਨੀ ਪਟਿਆਲਾ ਵਿਖੇ ਹੋਈ। ਇਸ ਵਿੱਚ ਪਿਛਲੇ ਕੁੱਝ ਦਿਨਾਂ ਵਿੱਚ ਪੰਜਾਬ ਵਿੱਚ ਹੜ੍ਹਾ ਨਾਲ ਹੋਈ ਫਸਲਾਂ ਦੀ ਤਬਾਹੀ ਅਤੇ ਮਾਲ ਡੰਗਰਾਂ ਦੇ ਮਰਨ ਕਾਰਨ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਹੜ੍ਹ ਪੀੜਤ ਪਰਿਵਾਰਾਂ ਲਈ ਮਦਦ ਕਰਨ ਵਾਸਤੇ ਜਥੇਬੰਦੀ ਵੱਲੋਂ ਸਰਵ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਦੇ ਸਾਰੇ ਮੈਂਬਰ ਹੜ੍ਹ ਪੀੜਤਾਂ ਲਈ ਇੱਕ ਦਿਨ ਦੀ ਤਨਖਾਹ ਕਟਵਾ ਕੇ ਮੁੱਖ ਮੰਤਰੀ ਰਲਿਫ ਫੰਡ ਲਈ ਦੇਣਗੇ। ਇਸ ਤੋਂ ਇਲਾਵਾ ਜੇਕਰ ਕੋਈ ਵੀ ਮੈਂਬਰ ਆਪਣੀ ਮਰਜੀ ਨਾਲ ਕਿਸੇ ਤਰ੍ਹਾਂ ਦੀ ਮਦਦ ਕਰਨੀ ਚਾਹੁੰਦਾ ਹੈ ਉਹ ਵੀ ਕਰ ਸਕਦਾ ਹੈ।
ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਸ੍ਰੀ ਬੀ.ਐਸ. ਸੇਖੋਂ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਬਿਜਲੀ ਨਿਗਮ ਦੀ ਮੈਨੇਜਮੈਂਟ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਬਿਜਲੀ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਅਤੇ ਪੰਜਾਬ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈਆਂ ਸਹਿਮਤੀਆਂ ਅਨੁਸਾਰ ਜਲਦੀ ਤੋਂ ਜਲਦੀ ਸਰਕੂਲਰ ਜਾਰੀ ਕੀਤੇ ਜਾਣ। ਇਹ ਵੀ ਮੰਗ ਕੀਤੀ ਗਈ ਕਿ ਪੰਜਾਬ ਦੇ ਮੁਲਾਜਮਾਂ ਦਾ 13 ਪ੍ਰਤੀਸ਼ਤ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ।
ਪੈਨਸ਼ਨਰ ਦੀ ਪੈਨਸ਼ਨ ਵਿੱਚੋਂ ਹਰ ਮਹੀਨੇ 200 ਰੁਪਏ ਪ੍ਰਤੀ ਮਹੀਨਾ ਕੱਟਿਆ ਜਾ ਰਿਹਾ ਜੱਜੀਆ ਟੈਕਸ ਤੁਰੰਤ ਬੰਦ ਕੀਤਾ ਜਾਵੇ। ਮੀਟਿੰਗ ਵਿੱਚ ਸ੍ਰ. ਅਮਰਜੀਤ ਸਿੰਘ ਬਾਬਾ, ਬੀ.ਐਸ. ਸੇਖੋਂ, ਰਜਿੰਦਰ ਠਾਕੁਰ, ਲਖਵੀਰ ਸਿੰਘ, ਸ਼ਿਵਦੇਵ ਸਿੰਘ, ਬਲਵਿੰਦਰ ਸਿੰਘ ਪਸਿਆਣਾ, ਬਲਵਿੰਦਰ ਸਿੰਘ ਮੁਕੇਰੀਆ, ਪਲਵਿੰਦਰ ਸਿੰਘ, ਰਾਮ ਸਰਨ ਪ੍ਰਾਸ਼ਰ, ਰਣਜੀਤ ਸਿੰਘ ਤਲਵੰਡੀ, ਪ੍ਰਿਥੀਪਾਲ ਸਿੰਘ ਖੰਨਾ, ਜਗਦੇਵ ਸਿੰਘ ਮਾਨ ਬਠਿੰਡਾ, ਜਗਦੀਸ਼ ਰਾਮ ਰਾਮਪੁਰਾ, ਆਦਿ ਹਾਜਰ ਸਨ।