ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮਾਲ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ, ਸਕੀਮਾਂ ਅਤੇ ਲੰਬਿਤ ਕੰਮਾਂ ਦਾ ਡੂੰਘਾਈ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿਚ ਈਜ਼ੀ ਰਜਿਸਟ੍ਰੇਸ਼ਨ ਅਤੇ ਮੁਕੇਰੀਆਂ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਸਬੰਧੀ ਪ੍ਰਗਤੀ ਬਾਰੇ ਚਰਚਾ ਕੀਤੀ ਗਈ। ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ।
  ਇਸ ਤੋਂ ਇਲਾਵਾ ਚੱਲ ਰਹੇ ਭੂਮੀ ਪ੍ਰਾਪਤੀ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ ਮੈਪਿੰਗ, ਮੁਸਾਵੀ-ਕੈਡਸਟ੍ਰਲ ਡਿਜੀਟਾਈਜ਼ੇਸ਼ਨ, ਜਮ੍ਹਾਂਬੰਦੀ, ਡਿਜੀਟਲ ਫ਼ਸਲ ਸਰਵੇਖਣ ਅਤੇ ਆਸਾਨ ਜਮ੍ਹਾਂਬੰਦੀ ਸੇਵਾਵਾਂ (ਆਨਲਾਈਨ ਸੇਵਾਵਾਂ, ਇੰਤਕਾਲ, ਰਿਪੋਰਟ, ਫਰਦ ਬਦਰ, ਬੈਂਕ ਲੌਗਇਨ ਆਈ.ਡੀ ਬਣਾਉਣਾ ਆਦਿ) ਦੀ ਸਮੀਖਿਆ ਕੀਤੀ ਗਈ।
ਮੀਟਿੰਗ ਵਿਚ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੇ ਕੰਮ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਵਿਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਆਮ ਲੋਕਾਂ ਲਈ ਆਸਾਨ ਅਤੇ ਪਾਰਦਰਸ਼ੀ ਢੰਗ ਨਾਲ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜ਼ੀਹ ਹੈ ਕਿ ਆਸਾਨ ਰਜਿਸਟਰੀ ਅਤੇ ਆਸਾਨ ਜਮ੍ਹਾਂਬੰਦੀ ਵਰਗੀਆਂ ਆਨਲਾਈਨ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਜਨਤਾ ਤੱਕ ਪਹੁੰਚਣ। ਇਸ ਲਈ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ 'ਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਸਿਹਤ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੀਣ ਵਾਲੇ ਸੁਰੱਖਿਅਤ ਪਾਣੀ ਦੀ ਸਪਲਾਈ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਹਫ਼ਤਾਵਾਰੀ ਅੰਤਰ-ਵਿਭਾਗੀ ਮੀਟਿੰਗਾਂ ਨਿਯਮਿਤ ਤੌਰ 'ਤੇ ਕਰਨ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੀਮਾਂ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਅਤੇ ਜਨਤਾ ਨੂੰ ਸਮੇਂ ਸਿਰ ਅਤੇ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।