ਨਸ਼ਾ ਬਰਬਾਦੀ ਕਰਦਾ ਹੈ ਅਤੇ ਵਿਕਾਸ ਰੁੱਕਦਾ ਹੈ ਚਮਨ ਸਿੰਘ

ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਗੁਰੂ ਰਵਿਦਾਸ ਗੁਰੂਦੁਆਰਾ, ਪਿੰਡ ਨੰਗਲ ਛਾਂਗਾ (ਸ.ਭ.ਸ ਨਗਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਲਖਵਿੰਦਰ ਲੱਧੜ (ਸਰਪੰਚ) ਨੇ ਕੀਤੀ।

ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ  ਗੁਰੂ ਰਵਿਦਾਸ ਗੁਰੂਦੁਆਰਾ, ਪਿੰਡ ਨੰਗਲ ਛਾਂਗਾ (ਸ.ਭ.ਸ ਨਗਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਲਖਵਿੰਦਰ ਲੱਧੜ (ਸਰਪੰਚ)  ਨੇ ਕੀਤੀ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇ ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰਾ ਭਾਰਤ ਨਸ਼ਿਆਂ ਦੀ ਲਪੇਟ ਵਿੱਚ ਆਇਆ ਹੋਇਆ ਹੈ ਜਿਸ ਵਿੱਚ ਹੁਣ ਛੋਟੇ ਬੱਚੇ ਅਤੇ ਲੜਕੀਆਂ ਵੀ ਨਸ਼ੇ ਦੀ ਗ੍ਰਿਫਤ ਵਿੱਚ ਆਉਣੀਆਂ ਸ਼ੁਰੂ ਹੋ ਗਈਆਂ। 
ਇਸ ਕਰਕੇ ਸਰਕਾਰਾਂ ਨੇ ਵੀ ਆਪਣਾ ਪੂਰਾ ਜੋਰ ਲਗਾਇਆ ਹੈ ਕਿ ਨਸ਼ੇ ਨੂੰ ਦੇਸ਼ ਵਿੱਚੋਂ ਖਤਮ ਕਰੀਏ। ਸੋ ਆਪ ਸਭ ਨੂੰ ਆਪਣੇ ਬੱਚਿਆਂ ਤੇ ਖਾਸ ਧਿਆਨ ਦੇਣਾ ਚਾਹੀਦਾ ਹੈ ਕਿ ਬੱਚੇ ਕੀ ਕਰ ਰਹੇ ਹਨ। ਅੱਜ ਦੇ ਸਮੇਂ ਵਿੱਚ ਨੌਜਵਾਨ ਜਿਆਦਾ ਗਿਣਤੀ ਵਿੱਚ ਨਸ਼ੇ ਦੇ ਆਦੀ ਹੋ ਰਹੇ ਹਨ। ਜਿਸ ਨਾਲ ਨੌਜਵਾਨ ਅਤੇ ਉਨਾਂ ਦੇ ਮਾਤਾ ਪਿਤਾ ਮਾਨਸਿਕ ਤੌਰ ਤੇ ਰੋਗੀ ਹੋ ਰਹੇ ਹਨ। ਨੌਜਵਾਨ ਦੇਸ਼ ਦਾ ਭੱਵਿਖ ਹੁੰਦੇ ਹਨ, ਪਰ ਸਾਡੇ ਨੌਜਵਾਨ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੇ ਹਨ। 
ਉਨਾ ਨੇ ਨਸ਼ੇ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਵਾਲੇ ਵਿਸਥਾਰ ਪੂਰਵਕ ਦੱਸਿਆ। ਉਹਨਾਂ ਨੇ ਬੱਚਿਆ ਦੇ ਜੀਵਨ ਬਾਰੇ ਵੀ ਗੱਲ ਕੀਤੀ ਕਿ ਉਹਨਾਂ ਨੂੰ ਬਹੁਤ ਸਮੱਸਿਆਵਾਂ ਆਉਦੀਆਂ ਹਨ, ਪਰ ਨਸ਼ੇ ਨਾਲ ਕਿਸੇ ਵੀ ਸਮੱਸਿਆ ਦਾ ਹੱਲ ਨਹੀ ਲੱਭਿਆ ਜਾ ਸਕਦਾ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਇਤਿਹਾਸ ਅਤੇ ਸੱਭਿਅਤਾ ਨਾਲ ਜੋੜਨਾ  ਚਾਹੀਦਾ ਹੈ ਤਾਂ ਜੋ ਬੱਚੇ ਗੁਮਰਾਹ ਹੋ ਕੇ ਬੁਰੀ ਸੰਗਤ ਵਿੱਚ ਨਾ ਫੱਸਣ। ਇਸ ਦੌਰਾਨ ਉਨਾ ਨੇ ਨਸ਼ੇ ਦੇ ਵਰਤੋਂ  ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾ ਨੇ ਨਸ਼ੇ ਤੋਂ ਦੂਰ ਰਹਿਣ ਲਈ ਕਈ ਨੁਕਤੇ ਵੀ ਸਾਂਝੇ ਕੀਤੇ।
ਸ਼੍ਰੀ ਪਰਵੇਸ਼ ਕੁਮਾਰ (ਸਟਾਫ ਮੈਂਬਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ। ਉਹਨਾਂ ਨੇ ਰੈੱਡ ਕਰਾਸ ਦੇ ਪਿਛੋਕੜ ਬਾਰੇ ਵੀ ਚਾਨਣਾ ਪਾਇਆ।
ਇਸ ਮੌਕੇ ਤੇ ਸ਼੍ਰੀ ਲਖਵਿੰਦਰ ਲੱਧੜ (ਸਰਪੰਚ ਨੇ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪੰਚਾਇਤ ਮੈਂਬਰ ਭੁਪਿੰਦਰ ਸਿੰਘ,(ਪੰਚ), ਸਰਬਜੀਤ ਕੌਰ(ਪੰਚ), ਗੁਰਪ੍ਰੀਤ ਕੌਰ (ਨਰੇਗਾ ਮੇਟ)  ਸੁਨੀਤਾ ਦੇਵੀ , ਵਿੱਦਿਆ ਰਾਣੀ, ਜਗਨਨਾਥ , ਕਰਨ, ਜੋਗਿੰਦਰ, ਅਮਰਜੀਤ ਕੌਰ , ਕੁਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜਰ ਸਨ।