*ਚਰਨਜੀਤ ਸਿੰਘ ਚੰਨੀ ਹਲਕਾ ਸੰਗਠਨ ਇੰਚਾਰਜ਼ ਨਿਯੁਕਤ*

ਪੈਗ਼ਾਮ ਏ ਜਗਤ ਗੜ੍ਹਸ਼ੰਕਰ:- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਓ.ਐੱਸ.ਡੀ ਚਰਨਜੀਤ ਸਿੰਘ ਚੰਨੀ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਗੜ੍ਹਸ਼ੰਕਰ ਦਾ ਸੰਗਠਨ ਇੰਚਾਰਜ਼ ਨਿਯੁਕਤ ਕੀਤਾ ਹੈ। ਚਰਨਜੀਤ ਸਿੰਘ ਚੰਨੀ 2014 ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ । ਇਸ ਤੋਂ ਪਹਿਲਾਂ ਵੀ ਉਹ ਵੱਖ-ਵੱਖ ਸਵੈ-ਸੇਵੀ ਸੰਗਠਨਾਂ ਨਾਲ ਜੁੜੇ ਰਹੇ ।

ਉਹ ਜਨ ਅਧਿਕਾਰ ਸੰਮਤੀ ਨੂਰਪੁਰ ਬੇਦੀ ਦੇ ਚੇਅਰਮੈਨ ਵੀ ਰਹੇ। ਉਹਨਾਂ ਦੀ ਇਸ ਨਿਯੁਕਤੀ ਤੇ ਉਹਨਾਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਪੰਜਾਬ ਦੇ ਸੰਗਠਨ ਪ੍ਰਭਾਰੀ ਮਨੀਸ਼ ਸਸੋਦੀਆ, ਆਪ ਪੰਜਾਬ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਤਮਾਮ ਪਾਰਟੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕੀਤਾ।