ਖ਼ਾਲਸਾ ਕਾਲਜ ਗੜ੍ਹਸ਼ੰਕਰ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ ।

ਗੜ੍ਹਸ਼ੰਕਰ 01 ਅਕਤੂਬਰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਕੰਪਿਊਟਰ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੋਸਟਰ ਮੇਕਿੰਗ, ਪੀ.ਪੀ.ਟੀ., ਕੁਇਜ਼ ਅਤੇ ਭਾਸ਼ਣ ਮੁਕਾਬਲੇ ਕਰਵਾਇਆ ਗਿਆ।

ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਕੰਪਿਊਟਰ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ 

ਗਿਆ। ਸਮਾਗਮ ਵਿਚ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੋਸਟਰ ਮੇਕਿੰਗ, ਪੀ.ਪੀ.ਟੀ., ਕੁਇਜ਼ ਅਤੇ ਭਾਸ਼ਣ ਮੁਕਾਬਲੇ ਕਰਵਾਇਆ ਗਿਆ। ਪੋਸਟਰ ਪੇਸ਼ਕਾਰੀ ਦੇ ਮੁਕਾਬਲੇ ਵਿਚ ਹਰਪ੍ਰੀਤ ਕੌਰ ਨੇ ਪਹਿਲਾ, 

ਸੰਜਨਾ ਧੀਮਾਨ ਨੇ ਦੂਜਾ ਤੇ ਦਵਿੰਦਰ ਕੌਰ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੀ.ਪੀ.ਟੀ. ਪੇਸ਼ਕਾਰੀ ਦੇ ਮੁਕਾਬਲੇ ਵਿਚ ਅਨੀਸ਼ਾ ਸਿੰਘ ਨੇ ਪਹਿਲਾ, ਆਂਚਲ ਨੇ ਦੂਜਾ, ਸ਼ਰਨਪ੍ਰੀਤ ਸਿੰਘ ਅਤੇ ਲਖਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਭਾਸ਼ਣ ਦੇ ਮੁਕਾਬਲੇ 

ਵਿਚ ਹਰਪ੍ਰੀਤ ਕੌਰ ਨੇ ਪਹਿਲਾ, ਰਜਨੀ ਨੇ ਦੂਜਾ ਅਤੇ ਆਂਚਲ ਨੇ ਦੂਜਾ ਸਥਾਨ ਹਾਸਿਲ ਕੀਤਾ। ਕੁਇਜ਼ ਦੇ ਮੁਕਾਬਲੇ ਵਿਚ ਟੀਮ ਭਗਤ ਸਿੰਘ ਪੀ.ਜੀ.ਡੀ.ਸੀ.ਏ. ਨੇ ਪਹਿਲਾ ਸਥਾਨ, ਟੀਮ ਸੁਖਦੇਵ ਥਾਪਰ ਐੱਮ.ਐੱਸ.ਟੀ. ਆਈ. ਟੀ. ਨੇ ਦੂਜਾ ਸਥਾਨ ਤੇ ਟੀਮ ਲਾਲਾ ਲਾਜਪਤ ਰਾਏ 

ਬੀ.ਸੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਰਜਕਾਰੀ ਪਿ੍ਰੰਸੀਪਲ ਲਖਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੋਚ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰਦਿਆਂ ਮੁਕਾਬਲਿਆਂ ਵਿਚ 

ਮੋਹਰੀ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਵਿਭਾਗ ਮੁੱਖੀ ਪ੍ਰੋ. ਅਜੇ ਦੱਤਾ ਨੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ 

ਸੰਚਾਲਨ ਪ੍ਰੋ. ਮਨਪ੍ਰੀਤ ਸਿੰਘ ਵਲੋਂ ਕੀਤਾ ਗਿਆ ਜਦਕਿ ਮੁਕਾਬਲਿਆਂ ਦੇ ਨਤੀਜਿਆਂ ਦਾ ਮੁਲਾਂਕਣ ਪ੍ਰੋ. ਕਿਰਨਜੋਤ ਕੌਰ, ਪ੍ਰੋ. ਨਵਦੀਪ ਸਿੰਘ, ਪ੍ਰੋ. ਪਿ੍ਰਅੰਕਾ ਭਾਟੀਆ, ਪ੍ਰੋ. ਰੁਚੀ, ਪ੍ਰੋ. ਕਾਮਿਨੀ, ਪ੍ਰੋ. ਨਰਿੰਦਰਜੀਤ ਕੌਰ, ਪ੍ਰੋ. ਹਰਜੋਤ ਕੌਰ ਵਲੋਂ ਕੀਤਾ ਗਿਆ।