ਡੇਂਗੂ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆ ਕੀਤੀਆਂ ਗਈਆਂ

ਹੁਸ਼ਿਆਰਪੁਰ- ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ "ਡੇਂਗੂ ਵਿਰੋਧੀ" ਮੁਹਿੰਮ ਤਹਿਤ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੀਮਾ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਵਿੱਚ ਜਿਲੇ ਭਰ ਵਿੱਚ ਵੱਖ-ਵੱਖ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਹਨਾਂ ਗਤੀਵਿਧੀਆਂ ਤਹਿਤ ਅੱਜ ਸ਼ਹਿਰ ਹੁਸ਼ਿਆਰਪੁਰ ਵਿੱਚ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਐੰਟੀ ਲਾਰਵਾ ਟੀਮ ਦੇ ਮੈੰਬਰਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ 1826 ਘਰਾਂ ਅਤੇ ਦੁਕਾਨਾਂ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਜਿਨਾਂ 55 ਘਰਾਂ ਦੇ ਕੰਟੇਨਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ, ਉੱਥੇ ਮੱਛਰਾਂ ਦੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਜਿੱਥੇ ਪਾਣੀ ਦਾ ਨਿਕਾਸ ਨਹੀਂ ਹੋ ਸਕਦਾ ਸੀ ਉੱਥੇ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲਾ ਹੁਸ਼ਿਆਰਪੁਰ ਵਿੱਚ ਡੇੰਗੂ ਦੇ 48 ਅਤੇ ਚਿਕਨਗੁਨੀਆ ਦੇ 7 ਮਾਮਲੇ ਸਾਹਮਣੇ ਆਏ ਹਨ। 
ਪਰ ਭਾਰੀ ਬਰਸਾਤਾਂ ਤੋੰ ਉਪਰੰਤ ਮੱਛਰਾਂ ਤੋੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਜਰੂਰੀ ਹੈ ਕਿ ਕੁਝ ਸਾਵਧਾਨੀਆਂ ਵਰਤੀਆਂ ਜਾਣ। ਇਸਦੇ ਲਈ ਜਰੂਰੀ ਹੈ ਕਿ ਘਰਾਂ ਅਤੇ ਆਸ ਪਾਸ ਕਿਸੇ ਵੀ ਤਰਾਂ ਦੇ ਕੰਟੇਨਰਾਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਪਾਣੀ ਦੇ ਕੰਟੇਨਰਾਂ ਨੂੰ ਜਰੂਰ ਸਾਫ਼ ਕਰਕੇ ਸੁਕਾਇਆ ਜਾਵੇ। ਕਿਉਂਕਿ ਡੇਂਗੂ ਮੱਛਰ ਕੰਟੇਨਰ ਵਿਚ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਬਾਕੀ ਪਾਣੀ ਦੇ ਸਰੋਤਾ ਜਿਵੇਂ ਨਾਲੀਆਂ, ਛਪੜਾਂ, ਸੜਕ ਤੇ ਖੜ੍ਹੇ ਪਾਣੀ ਵਿਚ ਨਹੀਂ ਪੈਦਾ ਹੁੰਦਾ। 
ਇਸ ਲਈ ਕੰਟੇਨਰ ਦਾ ਪਾਣੀ ਹਫਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸੁਕਾਇਆ ਜਾਵੇ ਅਤੇ ਇਹਨਾਂ ਨੂੰ ਕਵਰ ਹੇਠਾਂ ਰੱਖਿਆ ਜਾਵੇ ਤਾਂ ਜੋ ਮੀਹ ਆਦਿ ਦਾ ਪਾਣੀ ਉਸ ਵਿੱਚ ਇੱਕਠਾ ਨਾ ਹੋ ਸਕੇ। ਉਨਾਂ ਕਿਹਾ ਕਿ ਛੋਟੀਆਂ-ਛੋਟੀਆਂ ਸਾਵਧਾਨੀਆਂ ਵਰਤ ਕੇ ਅਸੀਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਗੋਲੀ ਹੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋ ਟੈਸਟ ਅਤੇ ਇਲਾਜ ਕਰਾਉਣਾ ਚਾਹੀਦਾ ਹੈ। 
ਉਹਨਾਂ ਕਿਹਾ ਕਿ ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ, ਕਿਉਂਕਿ ਜਦ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਦੀ ਸਾਫ ਸਫਾਈ ਵੱਲ ਧਿਆਨ ਨਹੀਂ ਦਿੰਦੇ, ਤਦ ਤੱਕ ਡੇਂਗੂ ਦੀ ਰੋਕਥਾਮ ਨਹੀਂ ਕੀਤੀ ਜਾ ਸਕਦੀ।