ਖ਼ਾਲਸਾ ਕਾਲਜ ਦਾ ਐੱਮ.ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ.ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ.ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਵਿਭਾਗ ਮੁਖੀ ਪ੍ਰੋ. ਲਖਵਿੰਦਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣ ਬਲਜੀਤ ਕੌਰ ਨੇ 80 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਕੋਮਲ ਰਾਏ ਨੇ 68.1 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਸੋਨਾਲੀ 68 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।