ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਪੱਤੋਂ ਵਿਖੇ ਐਸ.ਸੀ. ਧਰਮਸ਼ਾਲਾ ਦੀ ਮੁਰੰਮਤ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਸਤੰਬਰ: ਜ਼ਿਲ੍ਹਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਪਿੰਡ ਪੱਤੋਂ ਦੇ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਪਿੰਡ ਦੀ ਐਸ.ਸੀ. ਧਰਮਸ਼ਾਲਾ ਦੀ ਮੁਰੰਮਤ ਅਤੇ ਸੁਧਾਰ ਕਾਰਜ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਮਨਜ਼ੂਰੀ ਪੱਤਰ ਜਾਰੀ ਕਰਦੇ ਹੋਏ ਕੰਮ ਨੂੰ ਜਲਦ ਸ਼ੁਰੂ ਕਰਨ ਲਈ ਹਦਾਇਤ ਦਿੱਤੀ।

ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ ਮਟੌਰ, ਐਡਵੋਕੇਟ ਅਮਰਜੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਮੌਜੂਦ ਸਨ, ਜਿਨ੍ਹਾਂ ਨੇ ਚੇਅਰਪਰਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਪਿੰਡ ਵਾਸੀਆਂ ਨੂੰ ਇੱਕ ਮਹੱਤਵਪੂਰਨ ਸੁਵਿਧਾ ਉਪਲਬਧ ਹੋਵੇਗੀ।
ਇੰਜੀ. ਪ੍ਰਭਜੋਤ ਕੌਰ ਨੇ ਕਿਹਾ ਕਿ ਪਿੰਡਾਂ ਵਿੱਚ ਧਾਰਮਿਕ, ਸੱਭਿਆਚਾਰਕ ਅਤੇ ਸਮਾਜਕ ਗਤੀਵਿਧੀਆਂ ਲਈ ਧਰਮਸ਼ਾਲਾਵਾਂ ਬੁਨਿਆਦੀ ਕੇਂਦਰ ਹਨ। ਇਸ ਲਈ ਸਰਕਾਰ ਵੱਲੋਂ ਇਨ੍ਹਾਂ ਇਮਾਰਤਾਂ ਦੇ ਨਵੀਨੀਕਰਨ ਅਤੇ ਸੁਧਾਰ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਨੇ ਇਹ ਵੀ ਭਰੋਸਾ ਦਵਾਇਆ ਕਿ ਪਿੰਡਾਂ ਦੀਆਂ ਹੋਰ ਵਿਕਾਸ ਯੋਜਨਾਵਾਂ ਲਈ ਵੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਧਰਮਸ਼ਾਲਾ ਦੀ ਮੁਰੰਮਤ ਪੂਰੀ ਹੋਣ ਨਾਲ ਪਿੰਡ ਦੇ ਨਿਵਾਸੀਆਂ ਲਈ ਇਕੱਠ, ਸਮਾਗਮ ਅਤੇ ਹੋਰ ਕਈ ਸਰਗਰਮੀਆਂ ਕਰਨਾ ਹੋਰ ਸੁਵਿਧਾਜਨਕ ਹੋ ਜਾਵੇਗਾ।