ਐਸ.ਡੀ.ਐਮ ਨੇ ਨਸਰਾਲਾ ਅਨਾਜ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਨਸਰਾਲਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਐਸ.ਡੀ.ਐਮ ਨੇ ਮੰਡੀ ਵਿੱਚ ਝੋਨੇ ਦੀ ਆਮਦ, ਖ਼ਰੀਦ ਪ੍ਰਬੰਧਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।

ਉਨ੍ਹਾਂ ਨੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਖਾਣੇ ਦੇ ਪ੍ਰਬੰਧਾਂ ਬਾਰੇ ਪੁੱਛਿਆ। ਉਨ੍ਹਾਂ ਦੱਸਿਆ ਕਿ ਸਾਰੇ ਮਜ਼ਦੂਰਾਂ ਕੋਲ ਆਧਾਰ ਕਾਰਡ ਹਨ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਝੋਨੇ ਦੀ ਨਮੀ ਦੀ ਮਾਤਰਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸਾਨ ਨਿਰਧਾਰਤ ਮਾਪਦੰਡਾਂ ਅਨੁਸਾਰ ਸਿਰਫ਼ 17 ਫੀਸਦੀ ਤੋਂ ਘੱਟ ਨਮੀ ਵਾਲੀ ਫ਼ਸਲ ਹੀ ਲਿਆ ਰਹੇ ਹਨ।
ਇਸ ਨਾਲ ਪਾਰਦਰਸ਼ੀ ਅਤੇ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ। ਐਸ.ਡੀ.ਐਮ ਨੇ ਮੰਡੀ ਵਿੱਚ ਖਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਖ਼ਰੀਦ ਲਈ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਨਿਰਧਾਰਤ ਨਮੀ ਵਾਲੀ ਮਾਤਰਾ ਵਾਲਾ ਝੋਨਾ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਜਾਂ ਸਮੱਸਿਆ ਨਾ ਆਵੇ।