ਸਰਕਾਰ ਨੇ ਕਿੜ ਕੱਢਣ ਲਈ ਕੀਤੀਆਂ ਯੂਨੀਅਨ ਆਗੂਆਂ ਦੀਆਂ ਬਦਲੀਆਂ - ਭੁਪਿੰਦਰ ਕੌਰ

ਐਸ ਏ ਐਸ ਨਗਰ, 23 ਸਤੰਬਰ- ਮੁਹਾਲੀ ਜਿਲ੍ਹੇ ਦੇ ਆਸ਼ਾ ਵਰਕਰ ਅਤੇ ਆਸ਼ਾ ਫੈਸਲੀਟੇਟਰ ਜਿਲ੍ਹਾ ਮੁਹਾਲੀ ਦੀ ਪ੍ਰਧਾਨ ਭੁਪਿੰਦਰ ਕੌਰ ਅਤੇ ਰਣਜੀਤ ਕੌਰ ਨੇ ਇਲਜ਼ਾਮ ਲਗਾਇਆ ਹੈ ਕਿ ਪੀ ਐਸ ਆਈ ਈ ਸੀ ਸਟਾਫ ਐਸੋਸੀਏਸ਼ਨ ਯੂਨੀਅਨ ਵੱਲੋਂ ਕੀਤੇ ਸੰਘਰਸ਼ ਕਾਰਨ ਨਿਗਮ ਦੇ 500 ਕਰੋੜ ਰੁਪਏ ਪੰਜਾਬ ਸਰਕਾਰ ਦੇ ਖਾਤੇ ਵਿੱਚ ਟ੍ਰਾਂਸਫਰ ਨਾ ਹੋਣ ਦੀ ਕਿੜ ਕੱਢਦਿਆਂ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਦੇ ਜਨਰਲ ਸਕੱਤਰ ਅਤੇ ਬੋਰਡ ਤੇ ਕਾਰਪੋਰੇਸ਼ਨ ਯੂਨੀਅਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਦੀ ਬਦਲੀ ਮੁੱਖ ਦਫਤਰ ਚੰਡੀਗੜ੍ਹ ਤੋਂ ਲੁਧਿਆਣਾ ਵਿਖੇ ਕਰ ਦਿੱਤੀ ਗਈ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਬੋਰਡ ਅਤੇ ਕਾਰਪੋਰੇਸ਼ਨ ਦਾ ਸਰਪਲਸ 1441 ਕਰੋੜ ਰੁਪਏ ਦਾ ਫੰਡ ਪੰਜਾਬ ਸਰਕਾਰ ਆਪਣੇ ਖਾਤੇ ਵਿੱਚ ਟ੍ਰਾਂਸਫਰ ਕਰਵਾਉਣਾ ਚਾਹੁੰਦੀ ਸੀ ਅਤੇ ਬੋਰਡ ਅਤੇ ਕਾਰਪੋਰੇਸ਼ਨ ਨੂੰ ਘਾਟੇ ਵਿੱਚ ਲਿਜਾ ਕੇ ਉਹਨਾਂ ਦਾ ਨਿੱਜੀਕਰਨ ਕਰਨਾ ਚਾਹੁੰਦੀ ਸੀ, ਪਰੰਤੂ ਪੀ ਐਸ ਆਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਸੰਘਰਸ਼ ਕਰਕੇ ਪੰਜਾਬ ਸਰਕਾਰ ਦੀ ਇਹ ਮਨਸਾ ਉੱਤੇ ਪਾਣੀ ਫੇਰ ਦਿੱਤਾ।
ਇਸ ਸੰਬੰਧੀ ਆਸ਼ਾ ਵਰਕਰ ਅਤੇ ਆਸ਼ਾ ਫੈਸਲੀਟੇਟਰ ਦੀ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਤਾਰਾ ਸਿੰਘ ਦੀ ਬਦਲੀ ਤੁਰੰਤ ਰੱਦ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਪੀ ਐਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਬੰਧੀ ਕੋਈ ਸੰਘਰਸ਼ ਉਲੀਕਿਆ ਗਿਆ ਤਾਂ ਮੁਹਾਲੀ ਜਿਲ੍ਹੇ ਦੀਆਂ ਸਾਰੀਆਂ ਆਸ਼ਾ ਵਰਕਰ ਅਤੇ ਆਸ਼ਾ ਫੈਸਲੀਟੇਟਰ ਵੱਲੋਂ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ।