ਰੇਲ ਮੰਤਰੀ ਵੱਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ ਜ਼ਿਲ੍ਹਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ: ਸੁਭਾਸ਼ ਸ਼ਰਮਾ

ਐਸ ਏ ਐਸ ਨਗਰ, 23 ਸਤੰਬਰ- ਰੇਲ ਮੰਤਰੀ ਵੱਲੋਂ ਮੁਹਾਲੀ ਤੋਂ ਰਾਜਪੁਰਾ ਤੱਕ 18 ਕਿਲੋਮੀਟਰ ਰੇਲਵੇ ਲਾਈਨ ਲਈ ਪ੍ਰਵਾਨਗੀ ਦਿੱਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ 450 ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਰੇਲਵੇ ਲਾਈਨ ਨਾਲ ਮੁਹਾਲੀ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਅੱਜ ਇੱਥੇ ਬਾਅਦ ਦੁਪਹਿਰ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਰਾਜਪੁਰਾ ਨਾਲ ਸੰਪਰਕ ਦਿੱਲੀ ਲਈ ਕਈ ਰਸਤੇ ਖੋਲ੍ਹ ਦੇਵੇਗਾ, ਜਿਸ ਨਾਲ ਦਿੱਲੀ ਦੀ ਯਾਤਰਾ ਬਹੁਤ ਆਸਾਨ ਹੋ ਜਾਵੇਗੀ।

ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸਿਸ਼ਟ ਵੀ ਮੌਜੂਦ ਸਨ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਜਨਤਾ ਨੂੰ ਰੇਲ ਸੰਪਰਕ ਪ੍ਰਦਾਨ ਕਰੇਗਾ, ਬਲਕਿ ਵਪਾਰ ਅਤੇ ਉਦਯੋਗ ਨੂੰ ਵੀ ਬਹੁਤ ਲਾਭ ਪਹੁੰਚਾਏਗਾ। ਉਹਨਾਂ ਕਿਹਾ ਕਿ ਉਦਯੋਗਪਤੀ ਆਪਣੇ ਸਾਮਾਨ ਨੂੰ ਆਸਾਨੀ ਨਾਲ ਦਿੱਲੀ ਤੱਕ ਪਹੁੰਚਾ ਸਕਣਗੇ। 
ਉਹਨਾਂ ਕਿਹਾ ਕਿ ਰੇਲ ਨੇ ਹਮੇਸ਼ਾ ਉਦਯੋਗ ਨੂੰ ਬਹੁਤ ਲਾਭ ਪਹੁੰਚਾਇਆ ਹੈ, ਅਤੇ ਹੁਣ ਮੁਹਾਲੀ ਦੇ ਉਦਯੋਗਪਤੀਆਂ ਨੂੰ ਵੀ ਲਾਭ ਹੋਵੇਗਾ। ਪੰਜਾਬ ਸਰਕਾਰ ਨੂੰ ਇਹਨਾਂ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਦੋ ਵੱਡੇ ਰੇਲ ਪ੍ਰੋਜੈਕਟ ਦਿੱਤੇ ਹਨ, ਪਰ ਇਹਨਾਂ ਲਈ ਜ਼ਮੀਨ ਪ੍ਰਾਪਤ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। 
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਜ਼ਮੀਨ ਪ੍ਰਾਪਤ ਕਰਕੇ ਕੇਂਦਰ ਸਰਕਾਰ ਨੂੰ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਲਾਭ ਹੋ ਸਕੇ। ਇੱਥੇ ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਅੱਜ ਦਿੱਲੀ ਵਿਖੇ ਪੰਜਾਬ ਲਈ ਦੋ ਮਹੱਤਵਪੂਰਨ ਐਲਾਨ ਕੀਤੇ ਹਨ। ਉਹਨਾਂ ਵੱਲੋਂ ਪੰਜਾਬ ਵਾਸਤੇ ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨਾਲ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। 
ਸ੍ਰੀ ਵੈਸ਼ਨਵ ਨੇ ਦੱਸਿਆ ਕਿ ਵੰਦੇ ਭਾਰਤ ਰੇਲਗੱਡੀ ਫਿਰੋਜ਼ਪੁਰ ਛਾਉਣੀ ਤੋਂ ਸਵੇਰੇ 7:55 ਵਜੇ ਰਵਾਨਾ ਹੋਵੇਗੀ ਅਤੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਛਾਉਣੀ, ਕੁਰੂਕਸ਼ੇਤਰ ਅਤੇ ਪਾਣੀਪਤ ਹੁੰਦੇ ਹੋਏ ਦੁਪਹਿਰ 2:30 ਵਜੇ ਦਿੱਲੀ ਪਹੁੰਚੇਗੀ। ਇਸ 486 ਕਿਲੋਮੀਟਰ ਦੀ ਯਾਤਰਾ ਵਿੱਚ ਛੇ ਘੰਟੇ 40 ਮਿੰਟ ਲੱਗਣਗੇ। ਇਹ ਰੇਲਗੱਡੀ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲੇਗੀ। ਇਹ ਦਿੱਲੀ ਤੋਂ ਸ਼ਾਮ 4:00 ਵਜੇ ਰਵਾਨਾ ਹੋਵੇਗੀ ਅਤੇ ਰਾਤ 10:35 ਵਜੇ ਫਿਰੋਜ਼ਪੁਰ ਪਹੁੰਚੇਗੀ। 
ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ (ਜੋ ਸਾਲਾਂ ਤੋਂ ਲਟਕ ਰਹੀ ਸੀ) ਨੂੰ ਪੂਰਾ ਕੀਤਾ ਜਾਵੇਗਾ। ਇਸ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਟਰੈਕ ਫਤਿਹਗੜ੍ਹ ਸਾਹਿਬ, ਅੰਬਾਲਾ, ਪਟਿਆਲਾ ਅਤੇ ਮੁਹਾਲੀ ਵਿੱਚੋਂ ਲੰਘੇਗਾ। ਰਾਜਪੁਰਾ-ਮੁਹਾਲੀ ਨਵੀਂ ਲਾਈਨ 18 ਕਿਲੋਮੀਟਰ ਲੰਬੀ ਹੈ ਅਤੇ ਇਸ ’ਤੇ ਲਗਭਗ 443 ਕਰੋੜ ਦੀ ਲਾਗਤ ਆਵੇਗੀ।