ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 23 ਸਤੰਬਰ- ਟ੍ਰੈਫਿਕ ਪੁਲਿਸ ਵੱਲੋਂ ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਦੀ ਅਗਵਾਈ ਵਿੱਚ ਮੁਹਾਲੀ ਟਰੱਕ ਯੂਨੀਅਨ ਫੇਜ਼ 6 ਵਿੱਚ ਦਾਰਾ ਸਟੂਡੀਓ ਦੇ ਸਾਹਮਣੇ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਡੀ.ਐਸ.ਪੀ. ਕਰਨੈਲ ਸਿੰਘ ਵੱਲੋਂ ਡਰਾਈਵਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਦੀ ਹਿਦਾਇਤ ਕੀਤੀ ਅਤੇ ਸ਼ਰਾਬੀ ਡਰਾਈਵਰਾਂ ਨੂੰ ਵਿਸਥਾਰ ਨਾਲ ਇਸ ਸਬੰਧੀ ਜਾਣਕਾਰੀ ਦਿੱਤੀ।

ਉਹਨਾਂ ਕਿਹਾ ਕਿ ਟਰੱਕ ਜਾਂ ਕੋਈ ਹੋਰ ਗੱਡੀ ਨੂੰ ਚਲਾਉਂਦੇ ਵਕਤ ਵਾਈਟ ਲਾਈਨ ਅਤੇ ਜ਼ੈਬਰਾ ਕਰਾਸਿੰਗ ਅਤੇ ਰੈੱਡ ਲਾਈਟ ਦਾ ਧਿਆਨ ਰੱਖਣਾ ਜ਼ਰੂਰੀ ਹੈ ਕਿਉਂਕਿ ਇਸ ਕਾਰਨ ਕਈ ਦੁਰਘਟਨਾਵਾਂ ਹੁੰਦੀਆਂ ਹਨ। 
ਉਹਨਾਂ ਨੇ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਨੂੰ ਸਕੂਟਰ, ਕਾਰ ਆਦਿ ਨਹੀਂ ਦੇਣਾ ਚਾਹੀਦਾ ਜਿਸ ਨਾਲ ਵੱਡੇ ਹਾਦਸੇ ਵਾਪਰ ਜਾਂਦੇ ਹਨ। ਉਹਨਾਂ ਕਿਹਾ ਕਿ ਕਾਨੂੰਨ ਦਾ ਉਲੰਘਣ ਕਰਨ ਵਾਲਿਆਂ ’ਤੇ ਕਾਨੂੰਨੀ ਕਾਰਵਾਈ ਹੋਵੇਗੀ। ਬੱਚਿਆਂ ਵਿੱਚ ਨਸ਼ਿਆਂ ਪ੍ਰਤੀ ਵੱਧ ਰਹੇ ਰੁਝਾਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦਾ ਧਿਆਨ ਰੱਖਣ ਦੀ ਅਪੀਲ ਕੀਤੀ। 
ਉਹਨਾਂ ਕਿਹਾ ਕਿ ਇਲਾਕੇ ਵਿੱਚ ਕੋਈ ਤਸਕਰੀ ਜਾਂ ਕੋਈ ਨਸ਼ੇ ਵੇਚਣ ਵਾਲਾ ਬੰਦਾ ਹੋਵੇ ਉਸ ਬਾਰੇ ਪੁਲਿਸ ਨੂੰ ਤੁਰੰਤ ਦੱਸਿਆ ਜਾਵੇ। ਇਸ ਮੌਕੇ ਟ੍ਰੈਫਿਕ ਇੰਚਾਰਜ ਇੰਸਪੈਕਟਰ ਤਜਿੰਦਰ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ ਅਤੇ ਟਰੱਕ ਯੂਨੀਅਨ ਦੇ ਹੋਰ ਅਹੁਦੇਦਾਰ ਹਾਜ਼ਰ ਸਨ।