ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਮਾਰਕੀਟ ਵਿੱਚ ਗਿਰਾਵਟ ਦਰਜ

ਮੁੰਬਈ- ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਵਿਦੇਸ਼ੀ ਫੰਡਾਂ ਦੇ ਬਾਹਰ ਜਾਣ ਅਤੇ ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਫੀਸਾਂ ਵਿੱਚ ਭਾਰੀ ਵਾਧੇ ਬਾਰੇ ਚਿੰਤਾਵਾਂ ਨੇ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕਰਨਾ ਜਾਰੀ ਰੱਖਿਆ।

ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰ ਵਾਲਾ ਬੀ.ਐੱਸ.ਈ. ਸੈਂਸੈਕਸ 380.48 ਅੰਕ ਡਿੱਗ ਕੇ 81,721.62 ’ਤੇ ਆ ਗਿਆ। 50-ਸ਼ੇਅਰ ਵਾਲਾ ਐਨਐਸਈ ਨਿਫਟੀ 106.45 ਅੰਕ ਡਿੱਗ ਕੇ 25,063.05 'ਤੇ ਆ ਗਿਆ।
ਸੈਂਸੈਕਸ ਫਰਮਾਂ ਵਿੱਚੋਂ ਟੈੱਕ ਮਹਿੰਦਰਾ, ਟਾਟਾ ਮੋਟਰਜ਼, ਆਈ.ਸੀ.ਆਈ.ਸੀ.ਆਈ. ਬੈਂਕ, ਭਾਰਤੀ ਏਅਰਟੈੱਲ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਕਸਿਸ ਬੈਂਕ, ਟਾਈਟਨ ਅਤੇ ਕੋਟਕ ਮਹਿੰਦਰਾ ਬੈਂਕ ਮੁੱਖ ਤੌਰ 'ਤੇ ਘਾਟੇ ਵਿੱਚ ਰਹੇ।
ਹਾਲਾਂਕਿ, ਟ੍ਰੇਂਟ, ਐਨ.ਟੀ.ਪੀ.ਸੀ., ਸਟੇਟ ਬੈਂਕ ਆਫ ਇੰਡੀਆ ਅਤੇ ਏਸ਼ੀਅਨ ਪੇਂਟਸ ਲਾਭ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਸਨ। ਐਕਸਚੇਂਜ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 3,551.19 ਕਰੋੜ ਰੁਪਏ ਦੇ ਸ਼ੇਅਰ ਵੇਚੇ। ਉਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 7 ਪੈਸੇ ਡਿੱਗ ਕੇ 88.80 ’ਤੇ ਆ ਗਿਆ।