
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਪਿੰਡ ਟਿਵਾਣਾ ਅਤੇ ਜੜੌਤ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ 2025: ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਪਿੰਡ ਟਿਵਾਣਾ ਅਤੇ ਜੜੌਤ ਦੀ ਅਨਾਜ ਮੰਡੀ ਵਿੱਚ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨ ਵੀਰਾਂ ਵਧਾਈ ਦਿੱਤੀ।
ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ 2025: ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਪਿੰਡ ਟਿਵਾਣਾ ਅਤੇ ਜੜੌਤ ਦੀ ਅਨਾਜ ਮੰਡੀ ਵਿੱਚ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨ ਵੀਰਾਂ ਵਧਾਈ ਦਿੱਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਹੋਈ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣਾ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ।
ਹਲਕਾ ਵਿਧਾਇਕ ਰੰਧਾਵਾ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਫਸਲਾਂ ਸੁਕਾ ਕੇ ਮੰਡੀ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੰਡੀ ’ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਪ੍ਰਬੰਧ ਪੂਰੇ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੈਅਰਮੈਨ ਨੇ ਦੱਸਿਆ ਕਿ ਮੰਡੀ ’ਚ ਕਿਸਾਨਾਂ ਲਈ ਛਾਂ, ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ, ਮਾਰਕੀਟ ਕਮੇਟੀ ਡੇਰਾਬੱਸੀ ਦੇ ਸਕੱਤਰ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ,ਆੜਤੀ,ਸਰਪੰਚ ਸਾਹਿਬਾਨ,ਪਾਰਟੀ ਦੇ ਕਿਸਾਨ ਵਿੰਗ ਦੇ ਅਹੁਦੇਦਾਰ ਤੇ ਬਲਾਕ ਪ੍ਰਧਾਨ ਸਮੇਤ ਸਮੁੱਚੀ ਟੀਮ ਉਚੇਚੇ ਤੌਰ ਤੇ ਹਾਜ਼ਰ ਰਹੀ।
