ਖ਼ਾਲਸਾ ਕਾਲਜ ਡੁਮੇਲੀ ਵਿਖੇ ਮਨੁੱਖੀ ਜੀਵਨ ਵਿੱਚ ਸੰਗੀਤ ਦਾ ਯੋਗਦਾਨ' ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਮਿਊਜ਼ਕ ਵਿਭਾਗ ਦੇ ਮੁਖੀ ਪ੍ਰੋਫੈਸਰ ਜਗਦੀਪ ਸਿੰਘ ਵੱਲੋਂ 'ਮਨੁੱਖੀ ਜੀਵਨ ਵਿੱਚ ਸੰਗੀਤ ਦਾ ਯੋਗਦਾਨ' ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਇਸ ਮੌਕੇ ਮਿਊਜ਼ਿਕ ਵਿਭਾਗ ਦੇ ਮੁਖੀ ਪ੍ਰੋਫੈਸਰ ਜਗਦੀਪ ਸਿੰਘ ਜੀ ਦੁਆਰਾ ਇਸ ਲੈਕਚਰ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸੰਗੀਤ ਦਾ ਸਾਡੇ ਜੀਵਨ ਵਿੱਚ ਬਹੁਤ ਵੱਡਾ ਯੋਗਦਾਨ ਹੈ। ਮਨੁੱਖ ਜਨਮ ਤੋਂ ਲੈ ਕੇ ਸਾਰੀ ਜ਼ਿੰਦਗੀ ਸੰਗੀਤ ਦੇ ਇਰਦ ਗਿਰਦ ਘੁੰਮਦਾ ਰਹਿੰਦਾ ਹੈ, ਕਿਉਂਕਿ ਸੰਗੀਤ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ ਅਤੇ ਮਨੁੱਖ ਦੇ ਰੂਹ ਦੀ ਖੁਰਾਕ ਹੈ।
ਜਿਵੇਂ ਮਨੁੱਖ ਨੂੰ ਜਿਉਣ ਲਈ ਰੋਟੀ ਦੀ ਲੋੜ ਹੈ, ਇਸੇ ਤਰ੍ਹਾਂ ਹੀ ਮਨ ਦੀ ਸ਼ਾਂਤੀ ਅਤੇ ਚੈਨ ਲਈ ਸੰਗੀਤਕ ਮਨੋਰੰਜਨ ਦੀ ਲੋੜ ਹੁੰਦੀ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਆਤਮਾ ਨੂੰ ਪਰਮਾਤਮਾ ਦੇ ਨਾਲ ਜੋੜਨ ਲਈ ਸੰਗੀਤ ਦਾ ਬਹੁਤ ਮਹੱਤਵ ਹੈ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।