ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ 17ਵਾਂ ਖੂਨਦਾਨ ਕੈਂਪ 27 ਨੂੰ- ਸੁਭਾਸ਼ ਮੱਟੂ
ਹੁਸ਼ਿਆਰਪੁਰ- ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੀ ਇੱਕ ਮੀਟਿੰਗ ਸ਼ਹੀਦ ਭਗਤ ਸਿੰਘ ਸਮਾਰਕ ਗੜਸ਼ੰਕਰ ਵਿਖੇ ਟਰੱਸਟ ਦੀ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਹੇਠ ਹੋਈ।
ਹੁਸ਼ਿਆਰਪੁਰ- ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੀ ਇੱਕ ਮੀਟਿੰਗ ਸ਼ਹੀਦ ਭਗਤ ਸਿੰਘ ਸਮਾਰਕ ਗੜਸ਼ੰਕਰ ਵਿਖੇ ਟਰੱਸਟ ਦੀ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਕਾਕਾ ਅਮਨਦੀਪ ਸਿੰਘ ਮੱਟੂ ਦੀ ਸਦੀਵੀ ਯਾਦ ਨੂੰ ਸਮਰਪਿਤ 17ਵਾਂ ਖੂਨਦਾਨ ਕੈਂਪ 27 ਸਤੰਬਰ ਦਿਨ ਸ਼ਨੀਵਾਰ ਨੂੰ ਬੀ.ਡੀ.ਸੀ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਹੋਟਲ ਪਿੰਕ ਰੋਜ਼ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਬੀਬੀ ਸੁਭਾਸ਼ ਮੱਟੂ ਨੇ ਇਲਾਕੇ ਦੇ ਮੋਟੀਵੇਟਰਾ, ਖੂਨਦਾਨੀਆਂ ਅਤੇ ਨੌਜ਼ਵਾਨਾਂ ਨੂੰ ਖੂਨਦਾਨ ਕੈਂਪ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਦਰਸ਼ਨ ਸਿੰਘ ਮੱਟੂ, ਪ੍ਰਿੰਸੀਪਲ ਬਿੱਕਰ ਸਿੰਘ, ਡਾਕਟਰ ਲਖਵਿੰਦਰ ਕੁਮਾਰ, ਮੋਟੀਵੇਟਰ ਰੌਕੀ ਮੋਇਲਾ, ਹੈਪੀ ਸਾਧੋਵਾਲ, ਡਾ. ਸੁਰੇਸ਼ ਵਿਜ, ਰਾਜਿੰਦਰ ਸਿੰਘ, ਹਰਦੇਵ ਰਾਏ, ਪਰਮਜੀਤ ਸਿੰਘ, ਦਵਿੰਦਰ ਕੁਮਾਰ, ਸ਼ਿੰਦਾ ਗੋਲੀਆਂ, ਪਲਵਿੰਦਰ ਸਿੰਘ, ਹਰਨੇਕ ਸਿੰਘ ਬੰਗਾ ਅਤੇ ਅਵਤਾਰ ਸਿੰਘ ਆਦਿ ਹਾਜਰ ਸਨ।