ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ:- ਡੀ.ਬੀ.ਈ.ਈ.ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਮੇਜਰ (ਸੇਵਾਮੁਕਤ) ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਪੰਜਾਬ ਸਰਕਾਰ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਪਿੰਡ ਗੋਬਿੰਦਗੜ੍ਹ, ਨੈਨਾ ਦੇਵੀ ਮੰਦਿਰ, ਨੇੜੇ ਸਰਕਾਰੀ ਸਕੂਲ, ਮੋਹਾਲੀ, ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿੰਡ ਗੋਬਿੰਦਗੜ੍ਹ, ਨੈਨਾ ਦੇਵੀ ਮੰਦਿਰ, ਨੇੜੇ ਸਰਕਾਰੀ ਸਕੂਲ, ਮੋਹਾਲੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 30 ਸਤੰਬਰ 2025 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 2:00 ਵਜੇ ਤੱਕ ਹੋਵੇਗਾ। 
ਇਸ ਪਲੇਸਮੈਂਟ ਕੈਂਪ ਵਿੱਚ ਸ਼ੋਰੇ ਈ. ਸੋਲਿਯੂਸ਼ਨਜ਼, ਡੀ.ਮਾਰਟ, ਡੀਜੀਟੈਕ ਕਾਲ ਸਿਸਟਮ, ਪ੍ਰੋਟਾਕ ਸੋਲਿਯੂਸ਼ਨਜ਼ ਪ੍ਰਾਈਵੇਟ ਲਿਮਿਟਡ, ਏਰੀਅਲ ਟੈਲੀਕਾਮ ਸੋਲਿਯੂਸ਼ਨਜ਼, ਵੀ-5 ਗਲੋਬਲ, ਐਕਸਿਜ਼ ਬੈਂਕ, ਸਵੀਗੀ ਲਿਮਿਟਡ, ਐੱਲ.ਆਈ.ਸੀ, ਐੱਚ.ਆਰ ਸੋਰਸਿੰਗ ਯੋਮਾ ਲਿਮਿਟਡ ਬਲਿੰਕੀਟ ਅਤੇ ਟਾਇਨੋਰ ਓਰਥੋਟਿਕਸ ਪ੍ਰਾਈਵੇਟ ਲਿਮਿਟਡ ਕੰਪਨੀਆਂ ਵੱਲੋਂ ਇਲੈਕਟ੍ਰੋਨਿਕਸ ਇੰਜੀਨੀਅਰ, ਇਲੈਕਟ੍ਰੋਨਿਕ ਟੈਕਨੀਸ਼ਨੀਅਨ, ਸਿਵਿਲ ਇੰਜੀਨੀਅਰ, ਵੈਲਡਰ, ਸ਼ੀਟ ਮੈਟਲ ਫੈਵਰੀਕੇਟਰ, ਪੈਨਲ ਵਾਇਰਮੈਨ, ਜਨਰਲ ਇਲੈਕਟ੍ਰੀਸ਼ੀਅਨ, ਪੈੱਕਰ, ਕੈਸ਼ੀਅਰ, ਸੇਲਜ਼ ਐਸੋਸੀਏਟ, ਗੋਡਾਊਨ ਐਸੀਸਟੈਂਟ, ਕਸਟਮਰ ਸੁਪੋਰਟ, ਹਾਈਰਿੰਗ ਫਾਰ ਵਾਇਸ ਪ੍ਰੋਸੈੱਸ, ਵਾਇਸ ਅਤੇ ਬੀਮਾ ਸਖੀ ਆਨ ਕਮੀਸ਼ਨ ਬੇਸਿਸ, ਪਿੱਕਰ ਅਤੇ ਓਪਰੇਟਰ, ਹੈਲਪਰ ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਦੇ ਅਨੁਸਾਰ 12000/- ਤੋਂ 35000/- ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 32 ਸਾਲ ਤੱਕ ਹੋਵੇਗੀ ਅਤੇ ਯੋਗਤਾ10ਵੀਂ, 12ਵੀ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। 
ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਇਸਤੋਂ ਇਲਾਵਾ ਪ੍ਰਾਰਥੀ ਰਿਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।