ਖਾਲਸਾ ਕਾਲਜ ਮਾਹਿਲਪੁਰ ਵਿੱਚ ਖੂਨਦਾਨ ਕੈਂਪ 1 ਅਕਤੂਬਰ ਨੂੰ

ਮਾਹਿਲਪੁਰ, 29 ਸਤੰਬਰ- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਭਾਈ ਘਨਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਅਤੇ ਭਾਈ ਘਨਈਆ ਜੀ ਦੇੇ ਮਹਾਨ ਜੀਵਨ ਬਾਰੇ ਵਿਚਾਰ ਚਰਚਾ ਦਾ ਆਯੋਜਨ ਮਿਤੀ 1 ਅਕਤੂਬਰ ਨੂੰ ਕੀਤਾ ਜਾ ਰਿਹਾ ਹੈ।

ਇਸ ਬਾਰੇ ਗੱਲ ਕਰਦਿਆ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਭਾਈ ਘਨਈਆ ਜੀ ਮਿਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵਿਦਿਆਰਥੀਆ ਨੂੰ ਭਾਈ ਘਨਈਆ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਵਿਚਾਰਧਾਰਾ ਬਾਰੇ ਵਿਸ਼ੇਸ਼ ਲੈਕਚਰ ਦੇਣਗੇ। 
ਅਤੇ ਲਿਬਾਂਸਾ ਹਸਪਤਾਲ ਹੁਸ਼ਿਆਰਪੁਰ ਦੀ ਮੈਡੀਕਲ ਟੀਮ ਵਲੋਂ ਮੁਫਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।