ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਸ਼ਹੀਦ ਭਗਤ ਸਿੰਘ ਦੀ ਜਨਮ ਦਿਹਾੜਾ ਮਨਾਇਆ ਗਿਆ

ਹੁਸ਼ਿਆਰਪੁਰ- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਨੇ ਸ਼ਹੀਦ ਭਗਤ ਸਿੰਘ ਦੀ ਜਨਮ ਦਿਹਾੜਾ ਉਤਸ਼ਾਹ ਅਤੇ ਦੇਸ਼ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਡਾ. ਚੰਦਰ ਮੋਹਨ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ। ਵਿਦਿਆਰਥੀਆਂ ਨੇ ਨੁੱਕੜ ਨਾਟਕ ਅਤੇ ਪ੍ਰੇਰਕ ਭਾਸ਼ਣਾਂ ਰਾਹੀਂ ਭਗਤ ਸਿੰਘ ਦੇ ਇਨਕਲਾਬੀ ਜੀਵਨ ਅਤੇ ਵਿਚਾਰਾਂ ਨੂੰ ਜੀਵੰਤ ਤਰੀਕੇ ਨਾਲ ਪੇਸ਼ ਕੀਤਾ।

ਪ੍ਰੋਗਰਾਮ  ਵਿੱਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਦੋ ਸਮੂਹੀ ਗੀਤਾਂ ਨੇ ਦੇਸ਼ਭਗਤੀ ਦੀ ਭਾਵਨਾ ਨਾਲ ਮਾਹੌਲ ਨੂੰ ਭਰ ਦਿੱਤਾ ਅਤੇ ਸਭ ਨੂੰ ਇਕਠੇ ਕੀਤਾ। ਇਸ ਮੌਕੇ ਤੇ ਵਾਈਸ ਚਾਂਸਲਰ ਪ੍ਰੋ. ਡਾ. ਚੰਦਰ ਮੋਹਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਦੇਸ਼ ਲਈ ਜੋਸ਼, ਨਿਸ਼ਠਾ ਅਤੇ ਸਮਰਪਣ ਸਿਖਾਉਂਦਾ ਹੈ ਅਤੇ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਵਧਾਉਣੀ ਚਾਹੀਦੀ ਹੈ।
ਜਨਮ ਦਿਹਾੜੇ ਦਾ ਉਤਸਵ ਵਿਦਿਆਰਥੀਆਂ ਦੀ ਪ੍ਰਤਿਭਾ, ਉਤਸ਼ਾਹ ਅਤੇ ਦੇਸ਼ਭਗਤੀ ਦਾ ਪ੍ਰਤੀਕ ਬਣਕੇ ਉਭਰਿਆ। ਇਸ ਮੌਕੇ ਤੇ ਡਾ. ਕੁਲਦੀਪ ਵਾਲੀਆ, ਪ੍ਰਿੰਸੀਪਲ ਡਾ. ਪੱਲਵੀ ਪੰਡਿਤ, ਡਾ. ਪ੍ਰਿਯੰਕਾ ਪੁਰੀ, ਡਾ. ਮੰਜੂ  ਠਾਕੁਰ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।