ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਗਰੂਕ ।

ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਪਰਾਲੀ ਨੂੰ ਨਾ ਸਾੜਨ ਲਈ ਜ਼ਿਲੇ ਅੰਦਰ ਚੱਲ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਕਰਿਆਮ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਪਰਾਲੀ ਨੂੰ ਨਾ ਸਾੜਨ ਲਈ ਜ਼ਿਲੇ ਅੰਦਰ ਚੱਲ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਕਰਿਆਮ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।    
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਨਵਾਂਸ਼ਹਿਰ ਵਲੋਂ ਲਾਏ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਦੀਪ ਸਿੰਘ ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੇ ਜਾਣ ਵਾਲੇ ਸੰਦਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਦੀ ਸਾਂਭ-ਸੰਭਾਲ ਵਾਲੇ ਸੰਦ ਬਹੁਤਾਤ ਵਿੱਚ ਮੌਜੂਦ ਹਨ।
 ਉਨ੍ਹਾਂ ਨੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਦੇ ਫਾਇਦਿਆਂ ਅਤੇ ਧੂੰਏ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ ਜ਼ਮੀਨ ਦੇ ਜਰੂਰੀ ਤੱਤ ਜਿਵੇਂ ਕਿ ਨਾਈਟਰੋਜਨ 5.5 ਕਿਲੋ, ਫਾਸਫੋਰਸ 2.3 ਕਿਲੋ, ਪੋਟਾਸ਼ੀਅਮ 2.5 ਕਿਲੋ ਅਤੇ ਸਲਫਰ 1.2 ਕਿਲੋ ਦੀ ਮਿਕਦਾਰ ਵਿੱਚ ਨਸ਼ਟ ਹੁੰਦੇ ਹਨ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਝੋਨੇ ਦੀਆ ਪ੍ਰਚੱਲਿਤ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੇ ਬੌਨੇ ਰੋਗ ਤੋਂ ਬਚਾਅ ਲਈ ਟਿੱਡੇ ਨੂੰ ਕਾਬੂ ਕਰਨਾ ਚਾਹੀਦਾ ਹੈ।ਇਸ ਲਈ ਵਰਤੋਂ ਵਿੱਚ ਆਉਣ ਵਾਲੇ ਕੀਟਨਾਸ਼ਕ ਅਤੇ ਛਿੜਕਾਅ ਦੌਰਾਨ ਧਿਆਨ ਵਿੱਚ ਰੱਖਣ ਵਾਲੀਆਂ ਗੱਲਾਂ ਬਾਰੇ ਜਾਣਕਾਰੀ ਦਿੱਤੀ। 
ਇੰਜ. ਚੰਦਨ ਸਰਮਾ ਵੱਲੋ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਭਾਗ ਵੱਲੋ ਦਿੱਤੀ ਜਾਂਦੀ ਮਸ਼ੀਨਰੀ ਦੀ ਸਬਸਿਡੀ ਬਾਰੇ ਵਿਸਥਾਰ ਪੂਰਵਕ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਸਰਬਜੀਤ ਸਿੰਘ ਖੇਤੀਬਾੜੀ ਉਪ-ਨਿਰੀਖਕ ਨੇ ਪੀ. ਐਮ. ਕਿਸਾਨ ਸਕੀਮ ਦੇ ਵਿੱਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਹਿਕਮੇ ਵਲੋਂ ਸਬਸਿਡੀ ਤੇ ਦਿੱਤੇ ਜਾਣ ਵਾਲੇ ਕਣਕ ਦੇ ਬੀਜ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਇਸ ਮੌਕੇ ਹਰਮੇਸ਼ ਕੁਮਾਰ ਏ. ਟੀ. ਐਮ., ਤਰਵਿੰਦਰ ਸਿੰਘ ਸੈਕਟਰੀ ਕੋਆਪਰੇਟਿਵ ਸੁਸਾਇਟੀ ਕਰਿਆਮ, ਸੰਦੀਪ ਸਿੰਘ ਭੰਗਲ ਕਲਾਂ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਅਤੇ ਕਿਸਾਨਾਂ ਵਿੱਚ ਜਸਵੀਰ ਸਿੰਘ, ਬਲਕਾਰ ਸਿੰਘ, ਜੋਗਾ ਸਿੰਘ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਹਰਦੀਪ ਸਿੰਘ ਅਟਵਾਲ, ਅਰਵਿੰਦਰ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ , ਬਲਵਿੰਦਰ ਸਿੰਘ ਢਡਵਾਲ ਆਦਿ ਮੌਜੂਦ ਸਨ। ਇਸ ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਸ਼ਿਰਕਤ ਕਰਕੇ ਕੈਂਪ ਦਾ ਲਾਭ ਉਠਾਇਆ।