ਕੋਟ ਫਤੂਹੀ ਪੁਲਿਸ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਚੌਕਸੀ ਤੇਜ਼, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਜਾਰੀ
ਹੁਸ਼ਿਆਰਪੁਰ ਅਕਤੂਬਰ 2- ਮਾਹਿਲਪੁਰ ਥਾਣੇ ਦੇ ਅਧੀਨ ਕੋਟ ਫਤੂਹੀ ਪੁਲਿਸ ਚੌਕੀ ਇੰਚਾਰਜ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਸੀਨੀਅਰ ਸੰਵਾਦਦਾਤਾ ਦਲਜੀਤ ਅਜਨੋਹਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਚੌਕੀ ਦੇ ਅਧੀਨ ਆਉਂਦੇ ਸਭ ਪਿੰਡਾਂ ਵਿੱਚ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਸਮਾਜਿਕ ਤੱਤਾਂ ਅਤੇ ਨਸ਼ੇੜੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਖ਼ਾਸ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਲਾਕੇ ਵਿੱਚ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਰਹੇ ਹਨ।
ਸਰਕਾਰੀ ਹਦਾਇਤਾਂ ਅਨੁਸਾਰ ਉਹ ਨੌਜਵਾਨ ਜੋ ਨਸ਼ੇ ਦੀ ਲੱਤ ਵਿੱਚ ਫਸ ਗਏ ਹਨ ਪਰ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪੁਲਿਸ ਦੀ ਸਹਾਇਤਾ ਨਾਲ ਡੀ-ਐਡਿਕਸ਼ਨ ਸੈਂਟਰਾਂ ਵਿੱਚ ਭੇਜਿਆ ਜਾ ਰਿਹਾ ਹੈ।