ਨਮਾਦਾਂ ਮੇਲੇ 'ਚ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਤੇ ਰੱਖੀ ਜਾਵੇਗੀ ਨਜ਼ਰ -ਐਸ ਐਚ ਓ ਰੋਨੀ ਸਿੰਘ

ਨਮਾਦਾਂ ਮੇਲੇ 'ਚ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਸ ਐਸ ਪੀ ਪਟਿਆਲਾ ਸ਼੍ਰੀ ਵਰੁਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਅਤੇ ਡੀ ਐਸ ਪੀ ਸਮਾਣਾ ਮੈਡਮ ਨੇਹਾ ਅਗਰਵਾਲ ਜੀ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

ਨਮਾਦਾਂ ਮੇਲੇ 'ਚ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਐਸ ਐਸ ਪੀ ਪਟਿਆਲਾ ਸ਼੍ਰੀ ਵਰੁਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਅਤੇ ਡੀ ਐਸ ਪੀ ਸਮਾਣਾ ਮੈਡਮ ਨੇਹਾ ਅਗਰਵਾਲ ਜੀ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।ਐਸ ਐਚ ਓ ਸਦਰ ਥਾਣਾ ਸਮਾਣਾ ਰੋਨੀ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੇਲਾ ਮਾਰਗ 'ਤੇ ਸ਼ੱਕੀ ਲੋਕਾਂ ਅਤੇ ਸ਼ਰਾਰਤੀ ਅਨਸਰਾਂ'ਤੇ ਨਜ਼ਰ ਰੱਖਣ ਲਈ ਸਿਵਲ ਕੱਪੜਿਆਂ 'ਚ ਵੀ ਪੁਲਸ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਮੇਲਾ ਮਾਰਗ ਅਤੇ ਮੰਦਰ ਦੇ ਆਸ-ਪਾਸ ਪੁਲਸ ਵੱਲੋਂ ਕਈ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਵਾਏ ਜਾ ਰਹੇ ਹਨ ਅਤੇ  ਸੀ. ਸੀ. ਟੀ. ਵੀ. ਕੈਮਰਿਆਂ ਦੇ ਜ਼ਰੀਏ ਮੇਲਾ ਮਾਰਗ 'ਤੇ ਪੂਰੀ ਨਜ਼ਰ ਰੱਖੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਲਾਕੇ ‘ਚ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕਿਸੇ ਸ਼ੱਕੀ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰੇ, ਤਾਂ ਜੋ ਪੁਲਿਸ ਵਲੋਂ ਤੁਰੰਤ ਇਸ ਸਬੰਧੀ ਕਾਰਵਾਈ ਕਰਕੇ ਮੇਲੇ ਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ।