ਰਾਸ਼ਟਰੀ ਸਵੈ-ਇਛੁੱਕ ਖ਼ੂਨਦਾਨ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਖੂਨਦਾਨੀ ਸਿੱਧੂ ਜੋੜਾ ਸਨਮਾਨਿਤ
ਹੁਸ਼ਿਆਰਪੁਰ- ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਦੇ ਸੰਬੰਧ 'ਚ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਖੂਨਦਾਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਵਾਰ ਇਹ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ 1 ਅਕਤੂਬਰ ਨੂੰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕਾਂਊਸਲ ਵੱਲੋਂ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਹੁਸ਼ਿਆਰਪੁਰ ਦੇ ਕਸਬਾ ਬੁੱਲ੍ਹੋਵਾਲ ਦੇ ਵਾਸੀ ਖੂਨਦਾਨੀ ਸਿੱਧੂ ਜੋੜਾ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਜੋ ਕਿ ਇਲਾਕੇ ਵਿੱਚ “ਸਟਾਰ ਕੱਪਲ ਬਲੱਡ ਡੋਨਰ" ਦੇ ਨਾਮ ਨਾਲ ਜਾਣੇ ਜਾਂਦੇ ਹਨ, ਨੂੰ ਖੂਨਦਾਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਲਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਅਜੋਕੇ ਸਮੇਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਪਹਿਲਾ ਜੋੜਾ ਹੈ ਜੋ ਖੂਨਦਾਨ ਦੇ ਖੇਤਰ ਵਿੱਚ ਸਰਗਰਮ ਹੈ। ਇਹ ਜੋੜਾ ਹੁਣ ਤੱਕ 33 ਵਾਰ ਇਕੱਠਿਆਂ ਖੂਨਦਾਨ ਕਰ ਚੁੱਕਿਆ ਹੈ ਅਤੇ ਇਸ ਗਿਣਤੀ ਵਿੱਚ ਲਗਾਤਾਰ ਵਾਧਾ ਜਾਰੀ ਹੈ । ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ 68ਵਾਰ ਅਤੇ ਜਤਿੰਦਰ ਕੌਰ ਸਿੱਧੂ ਨਿੱਜੀ ਤੌਰ ਤੇ 33 ਵਾਰ ਖੂਨਦਾਨ ਕਰ ਚੁੱਕੇ ਹਨ।