
ਪੋਸੀ ਵਿੱਚ ਦੰਦਾਂ ਦੇ ਮੁਫਤ ਪੰਦਰਵਾੜੇ ਦੀ ਸ਼ੁਰੂਆਤ
ਗੜਸ਼ੰਕਰ,3 ਅਕਤੂਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ ਤਹਿਤ ਪ੍ਰਾਈਮਰੀ ਹੈਲਥ ਸੈਂਟਰ ਪੋਸੀ ਡਾਕਟਰ ਰਘਬੀਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ 36 ਵੇ ਦੰਦਾ ਦੇ ਮੁਫ਼ਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।
ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ ਤਹਿਤ ਪ੍ਰਾਈਮਰੀ ਹੈਲਥ ਸੈਂਟਰ ਪੋਸੀ ਡਾਕਟਰ ਰਘਬੀਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ 36 ਵੇ ਦੰਦਾ ਦੇ ਮੁਫ਼ਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਡਾਕਟਰ ਰਘਬੀਰ ਸਿੰਘ ਨੇ ਪੰਦਰਵਾੜੇ ਦਾ ਉਦਘਾਟਨ ਕੀਤਾ।ਇਸ ਮੌਕੇ ਡਾਕਟਰ ਹਰਪੁਨੀਤ ਕੌਰ ਦੰਦਾ ਦੇ ਮਾਹਿਰ ਡਾਕਟਰ ਵਲੋਂ ਦੰਦਾਂ ਦਸਿਆ ਗਿਆ ਕਿ ਇਹ ਪੰਦਰਵਾੜਾ 3 ਅਕਤੂਬਰ ਤੋਂ ਲੈਕੇ 18 ਅਕਤੂਬਰ ਤਕ ਮਨਾਇਆ ਜਾਵੇਗਾ।ਇਸ ਮੌਕੇ ਦੰਦਾ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਸਹੀ ਦੇਖ-ਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੋਰਾਨ ਦੰਦਾਂ ਦੀਆਂ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਨ ਤੋਂ ਇਲਾਵਾ 8 ਲੋੜਵੰਦ ਗਰੀਬ ਮਰੀਜਾਂ ਨੂੰ ਦੰਦਾਂ ਦੇ ਨਵੇਂ ਸੈਟ ਵੀ ਲਗਾਏ ਜਾਣਗੇ। ਉਨ੍ਹਾਂ ਸਮੂਹ ਫੀਲਡ ਸਟਾਫ ਨੂੰ ਕਿਹਾ ਕਿ ਇਸ ਦੰਦਾਂ ਦੀ ਸੰਭਾਲ ਸਬੰਧੀ ਲਗਾਏ ਜਾ ਰਹੇ ਮੁਫ਼ਤ ਪੰਦਰਵਾੜੇ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਤੇ ਡਾਕਟਰ ਨਵਲਦਿਪ ਸਿੰਘ, ਡਾਕਟਰ ਵੰਦਨਾ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਨੀਲਮ, ਸ੍ਰੀਮਤੀ ਜੋਗਿੰਦਰ ਕੌਰ ਤੇ ਹੋਰ ਮੌਜੂਦ ਸਨ।
