ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਕੀਤੀ ਸਰਾਹਨਾ
ਚੰਡੀਗੜ੍ਹ, 3 ਅਕਤੂਬਰ - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਇੱਕ ਵਾਰ ਫਿਰ ਪ੍ਰਸੰਸਾਂ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਵਿੱਚ ਨੌਜੁਆਨਾਂ ਨੂੰ ਯੋਗਤਾ ਦੇ ਆਧਾਰ 'ਤੇ ਬਿਨ੍ਹਾ ਕਿਸੇ ਖਰਚੀ-ਪਰਚੀ ਦੇ ਪਾਰਦਰਸ਼ੀ ਪ੍ਰਕ੍ਰਿਆ ਦੇ ਤਹਿਤ ਸਰਕਾਰੀ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ੍ਰੀ ਅਮਿਤ ਸ਼ਾਹ ਨੇ ਇਸ ਪਹਿਲ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਦੇ ਹੋਏ ਮੁੱਖ ਮੰਤਰੀ ਨੂੰ ਸੂਬੇ ਦੀ ਜਨਤਾ ਵੱਲੋਂ ਵਧਾਈ ਅਤੇ ਸਾਧੂਵਾਦ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾ ਦੀ ਵਿਵਸਥਾ ਸੂਬੇ ਦੇ ਨੌਜੁਆਨਾਂ ਵਿੱਚ ਸਰਕਾਰੀ ਤੰਤਰ ਦੇ ਪ੍ਰਤੀ ਭਰੋਸਾ ਅਤੇ ਪਾਰਦਰਸ਼ਿਤਾ ਦੀ ਭਾਵਨਾ ਨੂੰ ਮਜਬੂਤ ਕਰ ਰਹੀ ਹੈ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਅੱਜ ਕੁਰੂਕਸ਼ੇਤਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਸਬੰਧਿਤ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਉਨ੍ਹਾਂ ਨੇ ਸੂਬਾ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਣਾਲੀ ਦੀ ਵਿਸ਼ੇਸ਼ ਰੂਪ ਨਾਲ ਪ੍ਰਸੰਸ਼ਾਂ ਕੀਤੀ।