ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉੱਨਤ ਕਿਸਾਨ ਐਪ ਦੀ ਵਰਤੋਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਟ੍ਰੇਨਿੰਗ ਆਯੋਜਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਕਤੂਬਰ: ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਤਿਆਰ ਕੀਤੀ ਗਈ ‘ਉੱਨਤ ਕਿਸਾਨ ਐਪਲੀਕੇਸ਼ਨ’ ਦੀ ਵਰਤੋਂ ਸਬੰਧੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।

ਇਸ ਟ੍ਰੇਨਿੰਗ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਆਦਿ ਦਾ ਪ੍ਰਬੰਧ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਭਾਗ ਲਿਆ। ਖੇਤੀਬਾੜੀ ਵਿਭਾਗ ਦੇ ਇੰਜੀਨੀਅਰ ਜੁਝਾਰ ਸਿੰਘ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ, ਮਸ਼ੀਨ ਮਾਲਕਾਂ, ਕਲੱਸਟਰ ਅਫਸਰਾਂ, ਨੋਡਲ ਅਫਸਰਾਂ ਅਤੇ ਤਸਦੀਕ ਕਰਨ ਵਾਲੇ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਰਜਿਸਟ੍ਰੇਸ਼ਨ ਅਤੇ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਡੀ.ਆਈ.ਓ. ਸ਼੍ਰੀਮਤੀ ਸਰਿਤਾ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਡੈਸ਼ਬੋਰਡ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਰੋਜ਼ਾਨਾ ਸੂਚਨਾ ਇਕੱਠੀ ਕੀਤੀ ਜਾਵੇਗੀ। ਇਸ ਵਿੱਚ ਬੇਲਰ ਮਸ਼ੀਨਾਂ ਰਾਹੀਂ ਗੱਠਾਂ ਤਿਆਰ ਕਰਨ, ਕੰਬਾਇਨ ਰਾਹੀਂ ਐੱਸ.ਐੱਮ.ਐੱਸ. ਦੀ ਵਰਤੋਂ ਕਰਨ, ਪਰਾਲੀ ਦੀ ਸਟੋਰੇਜ, ਪੁਲਿਸ ਪੈਟਰੋਲਿੰਗ ਅਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰਿਪੋਰਟਿੰਗ ਸਮੇਤ ਕਈ ਗਤੀਵਿਧੀਆਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ, ਜੇਕਰ ਕਿਸੇ ਵੀ ਥਾਂ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਉਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਵੀ ਡੈਸ਼ਬੋਰਡ ‘ਤੇ ਅੱਪਡੇਟ ਕੀਤੀ ਜਾਵੇਗੀ।
ਟ੍ਰੇਨਿੰਗ ਵਿੱਚ ਖੇਤੀਬਾੜੀ ਵਿਕਾਸ ਅਫਸਰਾਂ ਡਾ. ਗੁਰਦਿਆਲ ਕੁਮਾਰ, ਡਾ. ਗੁਰਪ੍ਰੀਤ ਸਿੰਘ, ਡਾ. ਜਸਪ੍ਰੀਤ ਸਿੰਘ, ਡਾ. ਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫਸਰਾਂ ਡਾ. ਸੁਖਜੀਤ ਕੌਰ, ਡਾ. ਸੋਨੀਆ ਪਰਾਸ਼ਰ, ਡਾ. ਗੁਰਬਿੰਦਰ ਕੌਰ ਤੋਂ ਇਲਾਵਾ ਖੇਤੀਬਾੜੀ ਉਪ-ਨਿਰੀਖਕਾਂ ਅਤੇ ਪੰਚਾਇਤ ਸਕੱਤਰਾਂ ਨੇ ਭਾਗ ਲਿਆ।