ਐੱਨਸੀਸੀ ਦੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕੱਠੀ ਕੀਤੀ

ਮਾਹਿਲਪੁਰ, 4 ਅਕਤੂਬਰ- ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਪੁਨਰ ਵਸੇਬੇ ਵਿੱਚ ਆਪਣੀ ਆਰਥਿਕ ਇਮਦਾਦ ਪਾਉਣ ਦੇ ਉਦੇਸ਼ ਨਾਲ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐੱਨਸੀਸੀ ਯੂਨਿਟ ਦੇ ਵਿਦਿਆਰਥੀਆਂ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਤੋਂ ਸਹਾਇਤਾ ਰਾਸ਼ੀ ਇਕੱਤਰ ਕੀਤੀ।

ਇਹ ਰਾਸ਼ੀ ਕਾਲਜ ਦੀ ਐੱਨਸੀਸੀ ਯੂਨਿਟ ਦੇ ਏਐੱਨਓ ਡਾ ਦੀਪਕ ਅਤੇ ਯੂਨਿਟ ਦੇ ਸਮੂਹ ਕੈਡਿਟਸ ਵੱਲੋਂ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਨੂੰ ਭੇਟ ਕੀਤੀ ਗਈ। ਇਸ ਮੌਕੇ ਪਿ੍ਰੰ ਪਰਵਿੰਦਰ ਸਿੰਘ ਨੇ ਕਿਹਾ ਕਿ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਵਿੱਚ ਵਿਦਿਆਰਥੀਆਂ ਨੇ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ ਕੇ ਮਨੁੱਖਤਾ ਦੇ ਭਲੇ ਦਾ ਕਾਰਜ ਕੀਤਾ ਹੈ। 
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਕੀਤੇ ਜਾਂਦੇ ਅਜਿਹੇ ਸਮਾਜ ਭਲਾਈ ਦੇ ਕਾਰਜ ਸਮਾਜ ਲਈ ਮਾਰਗ ਦਰਸ਼ਨ ਬਣਦੇ ਹਨ। ਇਸ ਮੌਕੇ ਲੈਫਟੀਨੈਂਟ ਡਾ ਦੀਪਕ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੰਕਟ ਭਰੇ ਸਮਿਆਂ ਵਿੱਚ ਵੱਧ ਚੜ੍ਹ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ।