ਪਿੰਡ ਬੀਰੋਵਾਲ ‘ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ।

ਨਵਾਂਸ਼ਹੁਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਮ ਕਲਸਟਰ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਵੱਲੋਂ ਪਿੰਡ ਬੀਰੋਵਾਲ ਅਤੇ ਜਾਡਲਾ ਵਿਖੇ ਆਮ ਜਨਤਾ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਟੀਮ ਵੱਲੋਂ ਬੀਰੋਵਾਲ ਦੇ ਸਰਪੰਚ ਅਤੇ ਪੰਚ ਕੋਲੋਂ ਪਿੰਡ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ।

ਟੀਮ ਵਲੋਂ ਕਿਸਾਨ ਵੀਰਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਅਤੇ ਨਾੜ ਜਾਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਗਿਆ। ਵਾਤਾਵਰਨ ਦੀ ਮਹੱਤਤਾ ਦੇ ਨਾਲ ਨਾਲ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਨੂੰ ਵਿਸਥਾਰ ਨਾਲ ਦੱਸਿਆ ਗਿਆ ਅਤੇ ਸਮਝਾਇਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਸਰੋਤਾਂ  ਦਾ ਨੁਕਸਾਨ ਤਾਂ ਹੁੰਦਾ ਹੀ ਹੈ ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ। 
ਖੇਤੀ ਮਾਹਰਾਂ  ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ‘ਤੇ ਉੱਠਣ ਵਾਲੇ ਧੂੰਏਂ ਨਾਲ ਸਿਰਫ ਸਿਹਤ ਤੇ ਮਾੜਾ ਅਸਰ ਹੀ ਨਹੀਂ ਸਗੋਂ ਬਿਮਾਰੀ ਲੱਗਣ ਦਾ ਵੀ ਖਤਰਾ ਰਹਿੰਦਾ ਹੈ| ਇਸ ਮੌਕੇ ਮੌਜੂਦ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਇਸ ਖਰੀਫ਼ ਸੀਜ਼ਨ ਦੌਰਾਨ ਸਿਫਰ ਮਿਥਿਆ ਗਿਆ ਹੈ।
 ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ ਅਤੇ ਜੇਕਰ ਲੋਕ ਪਰਾਲੀ ਨੂੰ ਅੱਗ ਨਾ ਲਾਉਣ ਦਾ ਟੀਚਾ ਪੂਰਾ ਕਰਨਾ ਹੈ ਅਤੇ ਆਪਣੇ ਆਸ ਪਾਸ ਦੇ ਵਾਤਾਵਰਣ ਦੀ ਸੁਰੱਖਿਆ ਕਰਨੀ ਹੈ ਤਾਂ ਸਾਨੂੰ ਆਪਣੇ ਸਮਾਜ ਵਿਚ ਰਹਿਣ ਵਾਲੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਾ ਪਵੇਗਾ।
 ਇਸ ਮੌਕੇ ਜਗਰੂਪ ਸਿੰਘ ਕਲਸਟਰ ਅਫਸਰ, ਸੂਪਰੀਆ ਠਾਕੁਰ ਜਿਲ੍ਹਾ ਮਿਸ਼ਨ ਕੋਆਰਡੀਨੇਟਰ, ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ, ਕਾਜਲ ਡੀਈਓ, ਦੀਪਕ ਬੰਗਾ ਕੇਸ ਵਰਕਰ ਦੇ ਨਾਲ ਨਾਲ ਸੰਬੰਧਿਤ ਪਿੰਡਾਂ ਦੇ ਸਰਪੰਚ ਲੰਬੜਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ।