
ਸੁਪਨੇ ਪੂਰੇ ਕਰਨ ਲਈ ਮਾਨਸਿਕ ਤੰਦਰੁਸਤੀ ਜਰੂਰੀ ਹੈ - ਚਮਨ ਸਿੰਘ
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਲਿੱਦੜ ਕਲਾਂ (ਨਵਾਂਸ਼ਹਿਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਅਮਰੀਕ ਸਿੰਘ(ਸਕੂਲ ਇੰਚਾਰਜ) ਨੇ ਕੀਤੀ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਲਿੱਦੜ ਕਲਾਂ (ਨਵਾਂਸ਼ਹਿਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਅਮਰੀਕ ਸਿੰਘ(ਸਕੂਲ ਇੰਚਾਰਜ) ਨੇ ਕੀਤੀ।
ਇਸ ਮੌਕੇ ਤੇ ਸ. ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਨਸ਼ਿਆ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ।
ਰੋਜ਼ਾਨਾ ਹੀ ਕਈ ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ। ਜਿੱਥੇ ਅੱਜ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਖ-ਵੱਖ ਢੰਗਾਂ ਨਾਲ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਕਾਰਜ ਕਰ ਰਹੀਆਂ ਹਨ, ਉੱਥੇ ਇੰਡੀਅਨ ਰੈੱਡ ਕਰਾਸ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਦੀ ਅਗਵਾਈ ਵਿੱਚ ਮਨਿਸਟਰੀ ਆੱਫ ਸ਼ੋਸ਼ਲ ਜਸਟਿਸ, ਭਾਰਤ ਸਰਕਾਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਦਾ ਉਪਰਾਲਾ ਕਰ ਰਹੀ ਹੈ ।
ਉਨਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ। ਉਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਂਦੇ ਹਨ, ਜਿਸਨੂੰ ਕਿ ਬਾਅਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਦਾ ਹੈ। ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਿਕਰ ਕਰਦਿਆਂ ਦੱਸਿਆ ਕਿ ਕਾਲਾ ਪੀਲੀਆ ਅਤੇ ਐਚ ਆਈ ਵੀ ਵਰਗੇ ਵਾਇਰਸ ਨੌਜਵਾਨਾਂ ਨੂੰ ਪ੍ਰਭਾਵਿਤ ਕਰਦੇ ਹਨ, ਜੋ ਕਿ ਬਹੁਤ ਹੀ ਖਤਰਨਾਕ ਹਨ।
ਨਸ਼ੇ ਦੀ ਵਰਤੋਂ ਨਾਲ ਸਮਾਜ ਦਾ ਤਾਣਾ ਬਾਣਾ ਉਲਝ ਰਿਹਾ ਹੈ ਅਤੇ ਆਰਥਿਕ ਮੰਦਹਾਲੀ ਹੈ ਅਤੇ ਮਾਨਸਿਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਤੁਸੀ ਕਿਸੇ ਦੇ ਲਾਲਚ ਵਿੱਚ ਆ ਕੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਿਵੇ ;ਤੰਬਾਕੂ, ਸ਼ਰਾਬ, ਭੰਗ, ਹੈਰੋਇਨ, ਆਦਿ ਨਾ ਲੈਣ। ਉਨਾਂ ਨੂੰ ਇਸ ਗੱਲ ਤੋਂ ਵੀ ਜਾਗਰੂਕ ਕੀਤਾ ਕਿ ਸੁਪਨੇ ਪੂਰੇ ਕਰਨ ਲਈ ਮਾਨਸਿਕ ਤੰਦਰੁਸਤੀ ਵੀ ਜਰੂਰੀ ਹੈ।
ਕਿਉਕਿ ਨਸ਼ਾ ਕਰਨ ਵਾਲੇ ਲੋਕ ਮਾਨਸਿਕ ਤੌਰ ਤੇ ਬਿਮਾਰ ਹੋ ਜਾਦੇ ਹਨ। ਉਹ ਆਪਣੇ ਸੁਪਨੇ ਪੂਰੇ ਨਹੀਂ ਕਰ ਸਕਦੇ। ਇਹ ਵੀ ਦੱਸਿਆ ਕਿ ਨਸ਼ੇ ਤੋ ਮੁਕਤੀ ਪਾਉਣ ਲਈ ਇਸ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ ਇਸ ਮੌਕੇ ਤੇ ਸ਼੍ਰੀ ਅਮਰੀਕ ਸਿੰਘ(ਸਕੂਲ ਇੰਚਾਰਜ) ਨੇ ਵਿਦਿਆਰਥੀ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆ ਕਿਹਾ ਸਾਡਾ ਸਟਾਫ ਅਤੇ ਵਿਦਿਆਰਥੀ ਵੀ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆ ਵਿਰੁੱਧ ਵਿੱਚ ਆਪਣਾ ਯੋਗਦਾਨ ਪਾਉਣਗੇ।
ਉਨਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਵਾਉਂਦੇ ਰਹਿਣਗੇ। ਇਸ ਮੌਕੇ ਤੇ ਪਰਵੇਸ਼ ਕੁਮਾਰ, ਸਕੂਲ ਸਟਾਫ ਮੈੰਬਰ ਅਮਨਜੋਤ ਕੌਰ, ਤਲਵਿੰਦਰ ਸਿੰਘ, ਸੰਦੀਪ ਸਿੰਘ, ਵਰਿੰਦਰ ਸਿੰਘ, ਅਸ਼ੋਕ ਕੁਮਾਰ, ਕੁਲਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਿਰ ਸਨ।
