
ਜਪਾਨ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਾਪਾਨ ਦੇ ਮੰਤਰੀਆਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਜਪਾਨ ਦੌਰੇ 'ਤੇ ਗਏ ਉੱਚ ਪੱਧਰੀ ਵਫ਼ਦ ਨੇ ਅੱਜ ਟੋਕਿਓ ਅਤੇ ਜਪਾਨ ਦੇ ਸੀਨੀਅਰ ਮੰਤਰੀਆਂ ਨਾਲ ਦੋਪੱਖੀ ਚਰਚਾਵਾਂ ਕੀਤੀਆਂ। ਮੀਟਿੰਗਾਂ ਦੌਰਾਨ ਹਰਿਆਣਾ ਅਤੇ ਜਪਾਨ ਦੇ ਵਿੱਚ ਆਰਥਕ, ਉਦਯੋਗਿਕ ਅਤੇ ਸਭਿਆਚਾਰਕ ਸਹਿਯਗੋ ਨੂੰ ਪ੍ਰੋਤਸਾਹਨ ਦੇਣ ਅਤੇ ਮਜਬੂਤ ਕਰਨ 'ਤੇ ਵਿਸਤਾਰ ਚਰਚਾ ਹੋਈ। ਇਸ ਦੌਰਾਨ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ
ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਜਪਾਨ ਦੌਰੇ 'ਤੇ ਗਏ ਉੱਚ ਪੱਧਰੀ ਵਫ਼ਦ ਨੇ ਅੱਜ ਟੋਕਿਓ ਅਤੇ ਜਪਾਨ ਦੇ ਸੀਨੀਅਰ ਮੰਤਰੀਆਂ ਨਾਲ ਦੋਪੱਖੀ ਚਰਚਾਵਾਂ ਕੀਤੀਆਂ। ਮੀਟਿੰਗਾਂ ਦੌਰਾਨ ਹਰਿਆਣਾ ਅਤੇ ਜਪਾਨ ਦੇ ਵਿੱਚ ਆਰਥਕ, ਉਦਯੋਗਿਕ ਅਤੇ ਸਭਿਆਚਾਰਕ ਸਹਿਯਗੋ ਨੂੰ ਪ੍ਰੋਤਸਾਹਨ ਦੇਣ ਅਤੇ ਮਜਬੂਤ ਕਰਨ 'ਤੇ ਵਿਸਤਾਰ ਚਰਚਾ ਹੋਈ। ਇਸ ਦੌਰਾਨ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਜਪਾਨ ਦੇ ਵਿਦੇਸ਼ ਮੰਤਰਾਲੇ ਦੇ ਰਾਜ ਮੰਤਰੀ ਸ੍ਰੀ ਮਿਯਾਜੀ ਤਾਕੁਮਾ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹਰਿਆਣਾ ਅਤੇ ਜਪਾਨ ਦੇ ਵਿੱਚਕਾਰ ਵਪਾਰਕ ਗਤੀਵਿਧੀਆਂ ਨੂੰ ਵਧਾਉਣ ਅਤੇ ਆਰਥਕ ਦ੍ਰਿਸ਼ਟੀ ਨਾਲ ਦੋਨੋਂ ਸੂਬਿਆਂ ਦੀ ਅਰਥਵਿਵਸਥਾ ਨੂੰ ਨਵੀਂ ਮਜਬੂਤੀ ਦੇਣ ਦੀ ਸੰਭਾਵਨਾਵਾਂ 'ਤੇ ਵਿਚਾਰ-ਵਟਾਂਦਰਾਂ ਕੀਤਾ ਗਿਆ। ਮੁੱਖ ਮੰਤਰੀ ਸ੍ਰੀ ਤਾਕੁਮਾ ਨੂੰ ਅਗਾਮੀ ਅਪ੍ਰੈਲ, 2023 ਵਿੱਚ ਆਯੋਜਿਤ ਹੋਣ ਵਾਲੇ ਹੈਪਨਿੰਗ ਹਰਿਆਣਾ ਗਲੋਬਲ ਇਨਵੇਸਟਰ ਸਮਿਟ ਵਿੱਚ ਪਾਰਟਨਰ ਕੰਟਰੀ ਵਜੋ ਭਾਗੀਦਾਰੀ ਲਈ ਰਸਮੀ ਸੱਦਾ ਵੀ ਦਿੱਤਾ।
ਇਸ ਦੇ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਪਾਨ ਦੇ ਅਰਥਵਿਵਸਥਾ, ਵਪਾਰ ਅਤੇ ਉਦਯੋਗ ਮੰਤਰਾਲੇ (METI) ਦੇ ਰਾਜ ਮੰਤਰੀ ਸ੍ਰੀ ਕੋਗਾ ਯੂਈਚਿਰੋ ਨਾਲ ਵੀ ਮੁਲਾਕਾਤ ਕੀਤੀ। ਮੀਟਿੱਗ ਵਿੱਚ ਦੋਵਾਂ ਪੱਖਾਂ ਨੇ ਹਰਿਆਣਾ ਅਤੇ ਜਪਾਨ ਦੀ ਉਦਯੋਗਿਕ ਇਕਾਈਆਂ, ਵਿਸ਼ੇਸ਼ ਰੂਪ ਨਾਲ ਸੂਖਮ, ਲਘੂ ਅਤੇ ਮੱਧਮ ਉਦਯੋਗ ((SMEs) ਵਿੱਚ ਵਿੱਚ ਸਹਿਯੋਗ ਅਤੇ ਸਾਝੇਦਾਰੀ ਨੂੰ ਵਧਾਉਣ ਦੇ ਉਪਾਆਂ 'ਤੇ ਚਰਚਾ ਕੀਤੀ।
ਇਸ ਦੌਰਾਨ ਭਵਿੱਖ ਦੀ ਮੋਬਿਲਿਟੀ, ਹਰਿਤ ਊਰਜਾ, ਉਨੱਤ ਇਲੈਕਟ੍ਰੋਨਿਕਸ/ਸੇਮੀਕੰਡਕਟਰ, ਬੁਨਿਆਦੀ ਢਾਂਚਾ ਅਤੇ ਡਿਜੀਟਲ ਟ੍ਰਾਂਸਫੋਰਮੇਸ਼ਨ ਵਰਗੇ ਖੇਤਰਾਂ ਵਿੱਚ ਸੰਭਾਵਿਤ ਨਿਵੇਸ਼ ਮੌਕਿਆਂ 'ਤੇ ਸੰਭਾਵਨਾਵਾਂ ਤਲਾਸ਼ਨ 'ਤੇ ਵੀ ਵਿਸ਼ੇਸ਼ ਜੋਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇਸ਼ ਲਗਾਤਾਰ ਪ੍ਰਗਤੀ ਕਰ ਰਿਹਾ ਹੈ ਅਤੇ ਅੱਜ ਭਾਰਤ ਵਿਸ਼ਵ ਦੀ ਚੌਥੀ ਵੱਡੀ ਅਰਥਵਿਵਸਥਾ ਬਣ ਗਿਆ ਹੈ। ਹਰਿਆਣਾ ਸਰਕਾਰ ਦਾ ਵੀ ਇਹ ਯਤਨ ਹੈ ਕਿ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਆਕਰਸ਼ਿਤ ਹੋਵੇ ਅਤੇ ਜਪਾਨ ਵਰਗੀ ਤਕਨੀਕੀ ਰੂਪ ਨਾਲ ਮੋਹਰੀ ਦੇਸ਼ ਦੇ ਨਾਲ ਸਹਿਯੋਗ ਨਾਲ ਹਰਿਆਣਾ ਵਿੱਚ ਉਦਯੋਗ, ਇਨੋਵੇਸ਼ਨ ਅਤੇ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲੇ। ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ- ਵਿਕਸਿਤ ਹਰਿਆਣਾ ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਜਪਾਨ ਦਾ ਇਹ ਦੇਸ਼ ਇੱਕ ਵੱਡਾ ਕਦਮ ਹੈ।
ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ.ਅਮਿਤ ਅਗਰਵਾਲ, ਵਿਦੇਸ਼ ਸਹਿਯੋਗ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਅਮਨੀਤ ਪੀ. ਕੁਮਾਰ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਅਤੇ ਉਦਯੋਗ ਅਤੇ ਵਪਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਯੱਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।
