
ਪਿੰਡ ਵਿਰਕ ਖੇੜ੍ਹਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਮਲੋਟ,04 ਅਕਤੂਬਰ -ਜੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ.ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ ਮਲੋਟ ਦੀ ਯੋਗ ਅਗਵਾਈ ਹੇਠ ਸੀਆਰਐਮ ਸਕੀਮ ਅਧੀਨ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਰਕ ਖੇੜ੍ਹਾ ਬਲਾਕ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ |
ਜੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ.ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ ਮਲੋਟ ਦੀ ਯੋਗ ਅਗਵਾਈ ਹੇਠ ਸੀਆਰਐਮ ਸਕੀਮ ਅਧੀਨ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਰਕ ਖੇੜ੍ਹਾ ਬਲਾਕ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਡਾ.ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਵਿਰਕ ਖੇੜਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਅਤੇ ਇਸਨੂੰ ਖੇਤ ਵਿੱਚ ਮਿਲਾਉਣ ਤੋ ਹੋਣ ਵਾਲੇ ਫਾਇਦੇ ਸਬੰਧੀ ਜਾਗਰੂਕ ਕਰਵਾਇਆ ਅਤੇ ਕਿਸਾਨਾ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਮਿੱਟੀ ਵਿੱਚ ਮੌਜੂਦ ਬਹੁਤ ਸਾਰੇ ਸੂਖਮ ਜੀਵ ਅਤੇ ਖੁਰਾਕੀ ਤੱਤ ਵੀ ਨਸ਼ਟ ਹੋ ਜਾਦੇ ਹਨ ਅਤੇ ਪਰਾਲੀ ਪ੍ਰਬੰਧਨ ਅਧੀਨ ਕਿਸਾਨਾਂ ਨੂੰ ਸੁਪਰ ਸੀਡਰ, ਜ਼ੀਰੋ ਡਰਿੱਲ, ਐਮ.ਬੀ. ਪਲੋਅ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਰਾਹੀ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਦੱਸਿਆ ਕਿ ਕਸਟਮ ਹਾਇਰਿੰਗ ਸੈਂਟਰਾਂ ਵਿੱਚੋ ਵੱਧ ਤੋ ਵੱਧ ਸਬਸਿਡੀ ਵਾਲੇ ਸੰਦਾਂ ਦੀ ਵਰਤੋ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਇਸ ਤੋ ਇਲਾਵਾ ਉਹਨਾ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਕੈਂਪ ਵਿੱਚ ਡਾ.ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸਰਕਲ ਕੱਟਿਆਵਾਲੀ ਨੇ ਕਿਸਾਨਾਂ ਨੂੰ ਮਿੱਟੀ ਪਾਣੀ ਦੀ ਪਰਖ ਅਤੇ ਮਿੱਟੀ ਪਾਣੀ ਦੀ ਪਰਖ ਕਰਵਾਉਣ ਉਪਰੰਤ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਫਸਲ ਤੇ ਮੌਜੂਦਾ ਸਮੇਂ ਤੇ ਆਉਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਪਵਨਪ੍ਰੀਤ ਸਿੰਘ, ਖੇਤੀਬਾੜੀ ਉੱਪ ਨਿਰੀਖਕ, ਸਰਕਲ ਵਿਰਕ ਖੇੜਾ ਨੇ ਹਾੜ੍ਹੀ ਸੀਜਨ ਦੌਰਾਨ ਆਰਕੇਵਾਈ ਸਕੀਮ ਅਧੀਨ ਕਣਕ ਬੀਜ਼ ਤੇ ਦਿੱਤੀ ਜਾ ਰਹੀ ਸਬਸਿਡੀ ਸਬੰਧੀ ਅਤੇ ਬੀਜੀਆਂ ਜਾਣ ਵਾਲੀਆ ਕਣਕ ਦੀਆਂ ਕਿਸਮਾਂ, ਕਣਕ ਦੀ ਫਸਲ ਵਿੱਚ ਨਦੀਨਾ ਦੀ ਰੋਕਥਾਮ ਲਈ ਵੱਖ-ਵੱਖ ਨਦੀਨ ਨਾਸ਼ਕ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕੈਂਪ ਦੌਰਾਨ ਵਿਭਾਗ ਦੇ ਮਨਵੀਰ ਸਿੰਘ ਫੀਲਡ ਸੁਪਰਵਾਈਜ਼ਰ, ਕਿਸਾਨ ਮਿੱਤਰ ਅਤੇ ਪਿੰਡ ਦੇ ਕਿਸਾਨਾਂ ਤੋ ਇਲਾਵਾ ਨਾਲ ਦੇ ਪਿੰਡ ਕਟੋਰੇਵਾਲਾ, ਮੱਲਵਾਲਾ ਅਤੇ ਪਿੰਡ ਮਲੋਟ ਦੇ ਕਿਸਾਨਾਂ ਨੇ ਭਾਗ ਲਿਆ |
