
ਪਿੰਡ ਭਾਮ ਡੇਰਾ ਦੁੱਧਾਸਧਾਰੀ ਭਾਮ ਵਿਖੇ ਸਾਲਾਨਾ ਸਰਾਧ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ 04 ਅਕਤੂਬਰ ਨੂੰ
ਹੁਸ਼ਿਆਰਪੁਰ, 03 ਅਕਤੂਬਰ ਪਿੰਡ ਭਾਮ ਵਿਖੇ ਡੇਰਾ ਦੁੱਧਾਧਾਰੀ ਭਾਮ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਅਤੇ ਇਲਾਕੇ ਦੇ ਸਹਿਯੋਗ ਨਾਲ ਡੇਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ ਨੂੰ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।
ਪਿੰਡ ਭਾਮ ਵਿਖੇ ਡੇਰਾ ਦੁੱਧਾਧਾਰੀ ਭਾਮ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਅਤੇ ਇਲਾਕੇ ਦੇ ਸਹਿਯੋਗ ਨਾਲ ਡੇਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ ਨੂੰ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਸੋਨੂੰ ਪੰਚ ਭਾਮ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ 04 ਅਕਤੂਬਰ ਨੂੰ ਸਵੇਰੇ ਹਵਨ ਯੱਗ, ਪੂਜਾ ਅਰਚਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 04 ਅਕਤੂਬਰ ਸਾਲਾਨਾ ਸ਼ਰਾਧ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਮੌਕੇ ਪੰਜਾਬ ਦੇ ਨਾਮਵਰ ਕਲਾਕਾਰਾਂ ਬਾਬਾ ਜੀ ਦੇ ਗੁਣਗਾਨ ਕਰਨਗੇ। ਇਸ ਮੌਕੇ ਸਮਾਗਮ ਦੌਰਾਨ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
