ਸਰਕਾਰੀ ਹਾਈ ਸਮਾਰਟ ਸਕੂਲ ਡਘਾਮ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਗੜ੍ਹਸ਼ੰਕਰ - ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਾਲ 2023-24 ਸੈਸ਼ਨ ਦਸਵੀਂ ਕਲਾਸ ਦੇ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਡਘਾਮ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਸਕੂਲ ਦੇ ਸਾਰੇ ਦੇ ਸਾਰੇ ਵਿਦਿਆਰਥੀ ਪਹਿਲੀ ਪੁਜੀਸ਼ਨ ਵਿੱਚ ਪਾਸ ਹੋ ਗਏ।
ਗੜ੍ਹਸ਼ੰਕਰ - ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਾਲ 2023-24 ਸੈਸ਼ਨ ਦਸਵੀਂ ਕਲਾਸ ਦੇ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਡਘਾਮ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਸਕੂਲ ਦੇ ਸਾਰੇ ਦੇ ਸਾਰੇ ਵਿਦਿਆਰਥੀ ਪਹਿਲੀ ਪੁਜੀਸ਼ਨ ਵਿੱਚ ਪਾਸ ਹੋ ਗਏ।
ਸਕੂਲ ਦੀ ਵਿਦਿਆਰਥਣ ਰਵੀਨਾ ਪੁੱਤਰੀ ਅਜੈ ਕੁਮਾਰ 78-3 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਸਭ ਤੋਂ ਅੱਗੇ ਰਹੀ।
ਇਸ ਤਰ੍ਹਾਂ ਪ੍ਰਭਜੋਤ ਕੌਰ ਪੁੱਤਰੀ ਗੁਰਪਾਲ ਸਿੰਘ 73-5 ਫੀਸਦੀ ਅੰਕ ਲੈ ਕੇ ਦੂਸਰੇ ਸਥਾਨ
ਅਤੇ ਰਾਜਦੀਪ ਕੌਰ ਪੁੱਤਰੀ ਸੋਨੀ 72 ਫੀਸਦੀ ਅੰਕ ਲੈ ਕੇ ਤੀਸਰੇ ਸਥਾਨ ਤੇ ਰਹੀ।
ਇਸ ਸ਼ਾਨਦਾਰ ਨਤੀਜੇ ਲਈ ਮੁੱਖ ਅਧਿਆਪਕ ਨਵਦੀਪ ਸਹਿਗਲ, ਸਕੂਰ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਦੀਦਾਰ ਸਿੰਘ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ- ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਹੋਰ ਨਿਖਾਰ ਲਿਆਉਣ ਲਈ ਪ੍ਰੇਰਿਤ ਕੀਤਾ।