
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
ਐਸ ਏ ਐਸ ਨਗਰ, 4 ਅਕਤੂਬਰ -ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਵਿੱਚ ‘ਵਿਸ਼ਵ ਪਸ਼ੂ ਸੁਰੱਖਿਆ ਦਿਵਸ’ ਦੇ ਮੌਕੇ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਕਵਿਤਾ, ਭਾਸ਼ਣ ਅਤੇ ਪੋਸਟਰਾਂ ਦੇ ਮਾਧਿਅਮ ਰਾਹੀਂ’ ਵਿਸ਼ਵ ਪਸ਼ੂ ਸੁਰੱਖਿਆ ਦਿਵਸ’ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਵਿੱਚ ‘ਵਿਸ਼ਵ ਪਸ਼ੂ ਸੁਰੱਖਿਆ ਦਿਵਸ’ ਦੇ ਮੌਕੇ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਕਵਿਤਾ, ਭਾਸ਼ਣ ਅਤੇ ਪੋਸਟਰਾਂ ਦੇ ਮਾਧਿਅਮ ਰਾਹੀਂ’ ਵਿਸ਼ਵ ਪਸ਼ੂ ਸੁਰੱਖਿਆ ਦਿਵਸ’ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।
ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਜਾਨਵਰਾਂ ਨੂੰ ਬਚਾਉਣਾ ਅਤੇ ਉਹਨਾਂ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਇਸ ਸੰਬੰਧੀ ਨੌਂਵੀ ਜਮਾਤ ਦੇ ਵਿਦਿਆਰਥੀਆਂ ਨੇ ‘ਨਾਚ’ ਦੁਆਰਾ ਜੰਗਲਾਂ ਅਤੇਜਾਨਵਰਾਂ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਦਿੱਤਾ।
ਸਕੂਲ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਾਨਵਰਾਂ ਦੀ ਸੁਰੱਖਿਆ ਲਈ ਪਸ਼ੂ-ਪਾਲਣ ਅਦਾਰੇ ਹੋਣੇ ਚਾਹੀਦੇ ਹਨ ਜਿੱਥੇ ਆਵਾਰਾ ਘੁੰਮਦੇ ਪਸ਼ੂਆਂ ਤੇ ਜਾਨਵਰਾਂ ਦੀ ਪ੍ਰਜਾਤੀ ਨੂੰ ਸੰਭਾਲਿਆ ਜਾ ਸਕੇ। ਓਹਨਾਂ ਪਾਲਤੂ ਜਾਨਵਰਾਂ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ।
ਸਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਜਾਨਵਰ ਵੱਡਾ ਹੋਵੇ ਜਾਂ ਛੋਟਾ ਸਭ ਨੂੰ ਪਿਆਰ ਕਰਨਾ ਚਾਹੀਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਜਾਨਵਰਾਂ ਦੀ ਭਲਾਈ ਸੰਬੰਧੀ ਕੰਮ ਕਰਨ ਲਈ ਪ੍ਰੇਰਿਤ ਕੀਤਾ।
