ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੱਡੀ ਤੇ ਸਕੂਟਰ ਦੀ ਟੱਕਰ 'ਚ ਇਕ ਦੀ ਮੌਤ

ਬੰਗਾ-ਫਗਵਾੜਾ ਨੈਸ਼ਨਲ ਹਾਈਵੇਅ ਰੋਡ ’ਤੇ ਸਵੇਰੇ 10 ਵਜੇ ਪਿੰਡ ਜੱਸੋਮਜਾਰਾ ਅਤੇ ਚੱਕ ਮੰਡੇਰਾ ਨੇੜੇ ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਰ ਅਤੇ ਸਕੂਟਰ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਵਿਅਕਤੀ ਜ਼ਖ਼ਮੀ ਹੋ ਗਿਆ ਹੈ।

ਬੰਗਾ-ਫਗਵਾੜਾ ਨੈਸ਼ਨਲ ਹਾਈਵੇਅ ਰੋਡ ’ਤੇ ਸਵੇਰੇ 10 ਵਜੇ ਪਿੰਡ ਜੱਸੋਮਜਾਰਾ ਅਤੇ ਚੱਕ ਮੰਡੇਰਾ ਨੇੜੇ ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਰ ਅਤੇ ਸਕੂਟਰ ਦੀ ਟੱਕਰ 

ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਵਿਅਕਤੀ ਜ਼ਖ਼ਮੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਆਪਣੀ ਗੱਡੀ ’ਤੇ ਕਿਸੇ ਕੰਮ ਲਈ ਚੰਡੀਗੜ੍ਹ ਜਾ ਰਹੇ ਸਨ। ਤਾਂ ਸਵੇਰੇ 10 ਵਜੇ ਜੱਸੋਮਜਾਰਾ ਅਤੇ ਚੱਕ 

ਮੰਡੇਰਾ ਨੇੜੇ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਸਕੂਟਰ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਕੂਟਰ ਸਵਾਰ ਇੱਕ ਹੋਰ ਵਿਅਕਤੀ ਨੂੰ ਬੰਗਾ ਦੇ ਸਿਵਲ ਹਸਪਤਾਲ ਵਿਚ ਦਾਖਲ 

ਕਰਵਾਇਆ ਗਿਆ ਹੈ। ਮਿ੍ਤਕ ਦੀ ਪਛਾਣ ਰਾਮ ਕ੍ਰਿਸ਼ਨ ਵਾਸੀ ਢੀਂਡਾ (ਜ਼ਿਲ੍ਹਾ ਹੁਸ਼ਿਆਰਪੁਰ) ਵਜੋਂ ਹੋਈ ਹੈ। ਜਦਕਿ ਦੂਜਾ ਵਿਅਕਤੀ ਰਾਮ ਪ੍ਰਕਾਸ਼ ਗੰਭੀਰ ਜ਼ਖ਼ਮੀ ਹੋ ਗਿਆ। ਵਿਧਾਇਕ ਵੱਲੋਂ ਜ਼ਖ਼ਮੀਆਂ ਨੂੰ ਬੰਗਾ 

ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉਧਰ ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਹਾਦਸੇ ਦੀ ਸੀਸੀਟੀਵੀ ਫੁਟੇਜ ਨਾਲ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਵਿਚ ਵਿਧਾਇਕ 

ਵਾਲ-ਵਾਲ ਬਚ ਗਏ ਜਦਕਿ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।