ਡੀ. ਸੀ. ਪ੍ਰੀਤੀ ਯਾਦਵ ਨੇ ਬੈਂਬੂ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਨਵਾਂ ਸਾਲ
ਪਟਿਆਲਾ, 1 ਜਨਵਰੀ- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ। ਪਿੰਡ ਖੇੜੀ ਗੌੜੀਆਂ ਦੇ ਆਰ.ਐਨ.ਬੀ. ਭੱਠੇ 'ਤੇ ਸਥਾਪਤ ਕੀਤੇ ਗਏ ਬੈਂਬੂ ਸਕੂਲ ਦੇ ਵਿਦਿਆਰਥੀਆਂ ਨਾਲ ਨਵੇਂ ਸਾਲ ਦੀ ਆਮਦ ਮੌਕੇ ਖੁਸ਼ੀ ਸਾਂਝੀ ਕੀਤੀ। 60 ਦੇ ਕਰੀਬ ਇਨ੍ਹਾਂ ਬਾਲਾਂ ਨੂੰ ਮਠਿਆਈ, ਪੜ੍ਹਨ ਸਮੱਗਰੀ, ਕੰਬਲ ਅਤੇ ਹੋਰ ਵਸਤੂਆਂ ਵੰਡਕੇ ਨਵਾਂ ਸਾਲ ਮਨਾਉਂਦਿਆਂ ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਵੀ ਉਚੇਚੇ ਯਤਨ ਕਰਨ 'ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੱਠਿਆਂ 'ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਆਮ ਸਕੂਲਾਂ ਵਿੱਚ ਰਸਮੀ ਸਿੱਖਿਆ ਲੈਣ ਦੇ ਕਾਬਲ ਬਣਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਜ਼ਿੰਦਗੀ ਜਿਉਣ ਦਾ ਚੱਜ-ਆਚਾਰ ਸਿਖਾਉਣ ਲਈ ਦੋ ਬੈਂਬੂ ਸਕੂਲ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਉਣ ਲਈ ਪ੍ਰਬੰਧ ਕਰਨ ਸਮੇਤ ਇਨ੍ਹਾਂ ਦਾ ਸਿਹਤ ਸਰਵੇ, ਟੀਕਾਕਰਨ, ਮਿਡ ਡੇਅ ਮੀਲ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ।
ਬਲਾਕ ਸਿੱਖਿਆ ਅਫ਼ਸਰ ਪਟਿਆਲਾ-3 ਜਸਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦੀ ਇਮਾਰਤ ਦੀ ਉਸਾਰੀ ਸਮੇਂ ਝਾਰਖੰਡ ਤੇ ਛਤੀਸਗੜ੍ਹ ਤੋਂ ਆਈ ਮਾਈਗ੍ਰੇਟਰੀ ਲੇਬਰ ਦੇ 29 ਬੱਚਿਆਂ ਨੂੰ ਆਰਜੀ ਦਾਖਲਾ ਦੇ ਕੇ ਸਕੂਲ ਸਿੱਖਿਆ ਪ੍ਰਦਾਨ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਮਜ਼ਦੂਰ ਆਪਣੇ ਰਾਜਾਂ ਵਿੱਚ ਵਾਪਸ ਜਾ ਕੇ ਰਸਮੀ ਸਿੱਖਿਆ ਲਈ ਸਕੂਲਾਂ ਵਿੱਚ ਦਾਖਲ ਹੋ ਕੇ ਅੱਗੇ ਸਿੱਖਿਆ ਹਾਸਲ ਕਰ ਰਹੇ ਹਨ।
ਇਸ ਮੌਕੇ ਡੀ.ਡੀ.ਐਫ਼. ਨਿਧੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਮੇਤ ਬੈਂਬੂ ਸਕੂਲ ਦੇ ਅਧਿਆਪਕ ਵੀ ਮੌਜੂਦ ਸਨ।