ਖਾਲਸਾ ਕਾਲਜ ਵਿੱਚ ਖੂਨਦਾਨ ਕੈਂਪ ਲਗਾਇਆ
ਐਸ ਏ ਐਸ ਨਗਰ, 6 ਅਕਤੂਬਰ -ਖਾਲਸਾ ਕਾਲਜ (ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼ 3ਏ ਵੱਲੋਂ ਰੋਟਰੀ ਕਲੱਬ ਆਫ ਮੁਹਾਲੀ ਮਿਡਟਾਊਨ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਲਜ ਦੇ ਫੈਕਲਟੀ ਮੈਂਬਰਾਂ ਅਤੇ ਐਨ. ਐਨ. ਐਸ ਵਲੰਟੀਅਰਾਂ ਸਮੇਤ ਲਗਭਗ 54 ਵਿਦਿਆਰਥੀਆਂ ਨੇ ਖੂਨਦਾਨ ਕੀਤਾ।

ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਅਤੇ ਰੋਟਰੀ ਕਲੱਬ ਆਫ਼ ਮੁਹਾਲੀ ਮਿਡਟਾਊਨ ਦੇ ਪ੍ਰਧਾਨ ਅਮਰਜੀਤ ਸਿੰਘ ਵਿਰਕ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਰੋਟਰੀ ਐਂਡ ਬਲੱਡ ਬੈਂਕ ਸੋਸਾਇਟੀ ਰਿਸੋਰਸ ਸੈਂਟਰ ਤੋਂ ਡਾ: ਰੋਲੀ ਅਗਰਵਾਲ ਦੀ ਅਗਵਾਈ ਵਿੱਚ ਕੈਂਪ ਵਿੱਚ ਪਹੁੰਚੀ ਡਾਕਟਰਾਂ ਦੀ ਟੀਮ ਵਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਉਹਨਾਂ ਕਿਹਾ ਕਿ ਕੈਂਪ ਵਿੱਚ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਸਮਾਜਿਕ ਜ਼ਿੰਮੇਵਾਰੀ ਨੂੰ ਅੱਗੇ ਵਧਾਉਣ ਦਾ ਪਹਿਲਾ ਕਦਮ ਹੈ।