
ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਸ਼ਰਾਬ ਦੀਆਂ 9 ਪੇਟੀਆਂ ਸਮੇਤ ਕੀਤਾ ਕਾਬੂ
ਗੜ੍ਹਸ਼ੰਕਰ - ਸਰਤਾਜ ਸਿੰਘ ਚਾਹਲ ਆਈ ਪੀ ਐਸ ਹੁਸ਼ਿਆਰਪੁਰ ਵਲੋਂ ਸ਼ਰਾਬ ਤੇ ਨਸ਼ੇ ਦੇ ਸਮੱਗਲਰਾਂ ਅਤੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ
ਗੜ੍ਹਸ਼ੰਕਰ - ਸਰਤਾਜ ਸਿੰਘ ਚਾਹਲ ਆਈ ਪੀ ਐਸ ਹੁਸ਼ਿਆਰਪੁਰ ਵਲੋਂ ਸ਼ਰਾਬ ਤੇ ਨਸ਼ੇ ਦੇ ਸਮੱਗਲਰਾਂ ਅਤੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ ਐਸ ਆਈ ਮਹਿੰਦਰ ਪਾਲ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਚੈਕਿੰਗ + ਨਾਕਾਬੰਦੀ ਲਿੰਕ ਰੋਡ ਚਾਹਲਪੁਰ ਮੌਜੂਦ ਸੀ, ਤਾਂ ਚਾਹਲਪੁਰ ਸਾਈਡ ਤੋਂ ਇਕ ਕਾਰ ਮਾਰਕਾ ਸਵਿਫਟ ਡਿਜਾਇਰ ਨੰਬਰ ਪੀ ਬੀ - 07-ਏ ਬੀ - 0720 ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਦੌਰਾਨੇ ਤਲਾਸ਼ੀ ਉਸ ਵਿਚੋਂ ਛੇ ਪੇਟੀਆਂ ਸ਼ਰਾਬ ਮਾਰਕਾ ਪੰਜਾਬ ਕਲੱਬ ਵਿਸਕੀ ਫਾਰ ਸੇਲ ਇੰਨ ਪੰਜਾਬ, ਇਕ ਪੇਟੀ ਮਾਰਕਾ ਗਰੈਂਡ ਅਫੇਅਰ ਫਾਰ ਸੇਲ ਇਨ ਪੰਜਾਬ, ਦੋ ਪੇਟੀਆਂ ਸ਼ਰਾਬ ਮਾਰਕਾ ਸੰਤਰਾ ਫਾਰ ਸੇਲ ਇੰਨ ਹਿਮਾਚਲ ਪ੍ਰਦੇਸ਼ ਬਰਾਮਦ ਹੋਣ ਤੇ ਮੁਕੱਦਮਾ ਨੰਬਰ 178 ਅ:/ਧ: 61-1-14 ਐਕਸਾਈਜ ਐਕਟ ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰਵਾ ਕੇ ਦੋਸ਼ੀ ੳਕਤ ਗੁਰਪ੍ਰੀਤ ਸੰਘਾ ਪੁੱਤਰ ਚਰੰਜੀ ਲਾਲ ਵਾਸੀ ਮੋਹਣੋਵਾਲ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਇਹ ਸ਼ਰਾਬ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ।
