ਦੋ ਖਾਨਦਾਨਾਂ ਦਾ ਨਾਮ ਰੌਸ਼ਨ ਕਰਦੀਆਂ ਹਨ ਲੜਕੀਆਂ : ਡਾ ਗੀਤਾਂਜਲੀ ਸਿੰਘ

ਨਵਾਂਸ਼ਹਿਰ, : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਤੇ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੋਨੀਆ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਵਿਖੇ ਅੱਜ ਨਵਜੰਮੀਆਂ "ਧੀਆਂ ਦੀ ਲੋਹੜੀ" ਮਨਾਈ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੋਨੀਆ ਜੀ ਵੱਲੋਂ 20 ਨਵਜੰਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਤੇ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੋਨੀਆ ਸਮੇਤ ਸਮੂਹ ਸਟਾਫ਼ ਨੇ ਲੋਹੜੀ ਬਾਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮੂਹ ਸਟਾਫ਼ ਨੇ ਇਕ-ਦੂਜੇ ਨੂੰ ਮੂੰਗਫਲੀ ਤੇ ਗੱਚਕ ਵੰਡ ਕੇ ਸਮਾਜ ਦੀਆਂ ਸਮੂਹ ਧੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਵੀ ਕੀਤੀ।

ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਪੀਸੀ-ਪੀ ਐੱਨ.ਡੀ.ਟੀ. ਐਕਟ ਤਹਿਤ ਧੀਆਂ ਦੇ ਸਨਮਾਨ ਵਿੱਚ ਸਿਹਤ ਵਿਭਾਗ ਦੇ ਅਜਿਹੇ ਵਿਲੱਖਣ ਉਪਰਾਲਿਆਂ ਨਾਲ ਸਮਾਜ ਵਿੱਚ ਜਾਗਰੂਕਤਾ ਫੈਲਾ ਕੇ ਧੀਆਂ ਨੂੰ ਕੁੱਖ ਵਿੱਚ ਮਾਰਨ ਦੀ ਸਮਾਜਿਕ ਬੁਰਾਈ ਨੂੰ ਠੱਲ੍ਹ ਪੈ ਰਹੀ ਹੈ। ਇਸ ਸਮਾਜਿਕ ਅਲਾਮਤ ਨੂੰ ਖਤਮ ਕਰਨ ਲਈ ਸਮਾਜਿਕ ਚੇਤਨਾ ਅਤੇ ਵਚਨਬੱਧਤਾ ਦੀ ਲੋੜ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਜਸਵਿੰਦਰ ਕੌਰ ਮੈਡੀਕਲ ਅਫਸਰ, ਸ਼੍ਰੀ ਅੰਮ੍ਰਿਤਪਾਲ ਸਿੰਘ ਐਮ ਐਲ ਟੀ , ਸਟਾਫ ਨਰਸ  ਸ਼੍ਰੀਮਤੀ ਜਸਵੀਰ ਕੌਰ, ਨਵਜੋਤ ਕੌਰ, ਰਾਜਵਿੰਦਰ ਕੌਰ , ਹਰਪ੍ਰੀਤ ਸਿੰਘ ਕੋਸਲਰ,ਬਿਮਲਾ ਸਟਾਫ ਨਰਸ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।