ਨਸ਼ਾ, ਮਨੁੱਖ ਦੀ ਖੁਰਾਕ ਨਹੀਂ ਹੈ - ਚਮਨ ਸਿੰਘ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਜਾਡਲੀ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਸਤਵੰਤ ਕੌਰ (ਸਰਪੰਚ) ਨੇ ਕੀਤੀ ਗਈ ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ  ਪਿੰਡ ਜਾਡਲੀ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਸਤਵੰਤ ਕੌਰ (ਸਰਪੰਚ) ਨੇ ਕੀਤੀ ਗਈ ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ਨੂੰ ਵਿਅਕਤੀ ਦੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਇਹ ਉਹ ਸਮਾਂ ਹੁੰਦਾ ਹੈ ਜਦੋਂ ਬਹੁਤ ਸਾਰੀਆਂ ਸਰੀਰਕ ਅਤੇ ਮਨੋਵਿਗਿਆਨਕ ਤਬਦੀਲੀਆਂ ਆਉਂਦੀਆਂ ਹਨ। ਵਧਦੇ ਤਣਾਅ ਅਤੇ ਸਾਥੀਆਂ ਦੇ ਦਬਾਅ ਨੇ  ਨਸ਼ਿਆਂ ਦੀ ਦੁਰਵਰਤੋਂ ਨੂੰ ਜਨਮ ਦਿੱਤਾ ਹੈ। 
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਲਗਾਤਾਰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਕਰਦੇ ਹਨ, ਉਨ੍ਹਾਂ ਨੂੰ ਅਕਸਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਪੜਾਈ ਸਬੰਧੀ ਮੁਸ਼ਕਲਾਂ, ਸਿਹਤ ਨਾਲ ਸਬੰਧਤ ਸਮੱਸਿਆਵਾਂ (ਮਾਨਸਿਕ ਸਿਹਤ ਸਮੇਤ), ਮਾੜੇ ਸਾਥੀ ਸਬੰਧ ਆਦਿ ਸ਼ਾਮਲ ਹਨ। ਉਨਾਂ ਨੇ ਕਿਹਾ ਕਿ ਬਿਮਾਰੀਆਂ ਦੇ ਜਿੰਮੇਵਾਰ ਅਸੀਂ ਖੁਦ ਹਾਂ ਕਿਉਕਿ ਘਰ ਦਾ ਸਾਦਾ ਭੋਜਨ ਛੱਡ ਕੇ ਅਸੀ ਬਜ਼ਾਰ ਦੇ ਖਾਣੇ ਨੂੰ ਤਰਜੀਹ ਦਿੰਦੇ ਹਾਂ ।  
ਅੱਜ ਦੇ ਸਮੇਂ ਵਿੱਚ ਮਨੁੱਖ ਇੱਕ ਦੂਜੇ ਤੋਂ ਅੱਗੇ ਵੱਧਣ ਲਈ ਗਲਤ ਤਰੀਕਿਆ ਦੀ ਵਰਤੋਂ ਕਰਨ ਲੱਗ ਪਏ ਹਨ। ਮਨੁੱਖ ਆਪਣੇ ਆਪ ਨੂੰ ਸ਼ਕਤੀਸ਼ਾਲੀ  ਬਣਾਉਣ ਲਈ ਵੱਖ ਵੱਖ ਕਿਸਮ ਦੇ ਨਸ਼ੇ, ਜਿਵੇਂ; ਤੰਬਾਕੂ,ਹੈਰੋਇਨ, ਅਫੀਮ, ਭੰਗ , ਸ਼ਰਾਬ ਅਤੇ ਮੈਡੀਕਲ ਨਸ਼ੇ  ਵਰਗੀਆਂ ਦਵਾਈਆਂ ਦੀ ਵਰਤੋਂ ਕਰ ਰਿਹਾ ਹੈ , ਜਿਸ ਨਾਲ ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ। 
ਨਸ਼ਾ ਮਨੁੱਖ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ਤੇ ਬਿਮਾਰ ਕਰ ਦਿੰਦਾ ਹੈ ਫਿਰ ਮਨੁੱਖ ਲਈ ਨਸ਼ਾ ਛੱਡਣਾ ਮੁਸ਼ਕਿਲ ਹੋ ਜਾਦਾ ਹੈ । ਨਸ਼ਿਆਂ ਕਾਰਨ ਸਰੀਰਕ, ਸਮਾਜਿਕ ਅਤੇ ਮਾਨਸਿਕ ਸਿਹਤ ਚ ਵਿਗਾੜ ਆ ਰਿਹਾ ਹੈ ਅਤੇ ਆਰਥਿਕ ਮੰਦਹਾਲੀ ਵਿਚ ਪੰਜਾਬ ਸਮੇਤ ਭਾਰਤ ਸਾਹਮਣਾ ਕਰ ਰਿਹਾ ਹੈ। ਨਸੇ ਦੇ ਸੇਵਨ ਨਾਲ ਮਨੁੱਖ ਆਪਣੇ ਰਿਸ਼ਤੇ ਨਾਤਿਆਂ ਨੂੰ ਭੁੱਲ ਜਾਂਦਾ ਹੈ । ਜਿਸ ਨਾਲ ਸਮਾਜ ਹੋ ਰਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ ।
ਕਾਲਾ ਪੀਲੀਆ, ਐਚ.ਆਈ.ਵੀ. ਦੇ ਕੇਸ ਵੱਧ ਰਹੇ ਹਨ । ਨਸ਼ੇ ਨੂੰ ਰੋਕਣ ਲਈ ਸੁਰੂਆਤ ਆਪਣੇ ਘਰ ਤੋਂ ਹੀ ਕਰਨੀ ਪਵੇਗੀ । ਪਰਿਵਾਰ ਸਮੇਤ ਆਪਣੇ ਬੱਚਿਆਂ ਚੰਗੇ ਸੰਸਕਾਰ ਦੇਣੇ ਜ਼ਰੂਰੀ ਹਨ। ਮਹਾਨ ਵਿਅਕਤੀਆਂ ਦੇ ਜੀਵਨ ਬਾਰੇ ਜਾਨਣਾ ਜ਼ਰੂਰੀ ਹੈ।ਸਾਰਿਆਂ
ਦੇ ਸਹਿਯੋਗ ਸਦਕਾ ਹੀ ਭਾਰਤ ਨਸ਼ਾ ਮੁਕਤ ਹੋ ਸਕਦਾ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ।
ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ  ਇਲਾਜ ਕਰਵਾ ਸਕਦਾ ਹੈ।ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ: ਹਰੀਪਾਲ ਸਿੰਘ ਡਾਇਰੈਕਟਰ ਸ਼ੂਗਰ ਮਿੱਲ ਨਵਾਂਸ਼ਹਿਰ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ  ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭੱਵਿਖ ਵਿੱਚ ਵੀ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਵਾਉਦੇ ਰਹਿਣਗੇ । ਇਸ ਮੌਕੇ ਤੇ ਪਰਵੇਸ਼ ਕੁਮਾਰ(ਪੀਅਰ ਐਜੂਕੇਟਰ), ਨਵਰੂਪ ਸਿੰਘ(ਪੰਚ), ਕਰਨ(ਪੰਚ), ਦਵਿੰਦਰ ਕੌਰ(ਨਰੇਗਾ ਮੇਟ), ਮਨਦੀਪ ਕੌਰ(ਪੰਚ), ਸਰਬਜੀਤ ਰਾਮ(ਪੰਚ), ਹਰਪਾਲ ਕੌਰ(ਆਂਗਣਵਾੜੀ ਵਰਕਰ), ਮਨਜੀਤ ਕੌਰ(ਆਂਗਣਵਾੜੀ ਵਰਕਰ), ਕਾਤਾਂ ਰਾਣੀ(ਆਂਗਣਵਾੜੀ ਹੈਲਪਰ), ਮੇਸ਼ੂ ਕੁਮਾਰ(ਪੰਚ), ਅੰਜਲੀ, ਰਾਜਵੀਰ, ਤਰਸੇਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।