ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਵੱਲੋਂ ਰੋਸ ਪ੍ਰਦਰਸ਼ਨ

ਐਸ ਏ ਐਸ ਨਗਰ,10 ਅਕਤੂਬਰ- ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਐਸ ਏ ਐਸ ਨਗਰ,10 ਅਕਤੂਬਰ- ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸz. ਕੁੰਭੜਾ ਨੇ ਕਿਹਾ ਕਿ ਵੱਖ ਵੱਖ ਮਾਮਲਿਆਂ ਦੇ ਪੀੜਿਤਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲੀਸ ਵਲੋਂ ਇਨਸਾਫ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਉਹਨਾਂ ਦੱਸਿਆ ਕਿ ਹਰਜਿੰਦਰ ਸਿੰਘ ਮਦਨਹੇੜੀ ਵੱਲੋਂ ਆਪਣੇ ਪੁੱਤਰ ਜਗਰੂਪ ਸਿੰਘ ਦੇ ਵਿਦੇਸ਼ ਭੇਜਣ ਦੇ ਨਾਂ ਤੇ ਟਰੈਵਲਰ ਏਜੰਟ ਵੱਲੋਂ ਮਾਰੀ ਠੱਗੀ ਨੂੰ ਲੈ ਕੇ ਸਦਰ ਥਾਣਾ ਖਰੜ ਵਿੱਚ ਮਾਮਲਾ ਦਰਜ਼ ਕਰਵਾਇਆ ਗਿਆ ਸੀ ਪਰ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੋਈ ਅਤੇ ਪੀੜਿਤ ਬਣਦੀ ਕਾਰਵਾਈ ਕਰਵਾਉਣ ਲਈ ਥਾਣਾ ਖਰੜ ਅਤੇ ਐਸ ਐਸ ਪੀ ਦਫਤਰ ਮੁਹਾਲੀ ਵਿੱਚ ਗੇੜੇ ਮਾਰ ਮਾਰ ਖੱਜਲ ਖੁਆਰ ਹੋ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਤਾਂ ਪੁਲੀਸ ਵਲੋਂ ਪਰਚਾ ਵੀ ਦਰਜ਼ ਨਹੀਂ ਕੀਤਾ ਗਿਆ ਸੀ ਪਰ ਹੁਣ ਜੇਕਰ ਪਰਚਾ ਦਰਜ ਕੀਤਾ ਹੈ ਤਾਂ ਵੀ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਉਹਨਾਂ ਵਲੋਂ ਟਰੈਵਲ ਏਜੰਟ ਹਰਜਿੰਦਰ ਸਿੰਘ ਹੈਰੀ ਦੇ ਖਿਲਾਫ ਥਾਣਾ ਫੇਜ਼ 8 ਵਿੱਚ 21-12-2022 ਨੂੰ ਮੁਕੱਦਮਾ ਦਰਜ ਕਰਵਾਇਆ ਸੀ ਪਰੰਤੂ ਪੁਲੀਸ ਵੱਲੋਂ ਹੁਣ ਤਕ ਚਲਾਨ ਪੇਸ਼ ਨਹੀਂ ਕੀਤਾ ਗਿਆ।
ਉਹਨਾਂ ਕਿਹਾ ਕਿ ਕੌਮੀ ਐਸ ਸੀ ਕਮਿਸ਼ਨਰ ਦਿੱਲੀ ਵੱਲੋਂ ਇੱਕ ਏ ਐਸ ਆਈ ਖ਼ਿਲਾਫ਼ ਮੁਕੱਦਮਾ ਦਰਜ਼ ਕਰਨ ਲਈ ਡਿਪਟੀ ਕਮਿਸ਼ਨਰ, ਐਸ ਐਸ ਪੀ ਮੁਹਾਲੀ, ਡੀ ਆਈ ਜੀ ਰੋਪੜ ਰੇਜ਼ ਤੇ ਡਵੀਜ਼ਨ ਕਮਿਸ਼ਨਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਪੁਲੀਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਈਆਂ ਗਰੀਬੀ ਰੇਖਾ ਦੇ ਲਾਭਪਾਤਰੀਆਂ ਲਈ ਵੱਖ ਵੱਖ ਸਕੀਮਾਂ ਵਿੱਚ ਆਈਆਂ ਰਾਸ਼ੀਆਂ (ਪੈਸੇ ) ਅਸਲ ਲਾਭਪਾਤਰੀਆਂ ਤੱਕ ਨਹੀਂ ਪਹੁੰਚੀਆਂ ਜਿਸਦੀ ਉਹਨਾਂ ਵਲੋਂ ਸੂਚਨਾ ਅਧਿਕਾਰ ਐਕਟ 2005 ਰਾਹੀਂ ਸੂਚਨਾ ਮੰਗੀ ਗਈ ਸੀ ਪਰ ਨਗਰ ਨਿਗਮ ਮੁਹਾਲੀ ਤੇ ਨਗਰ ਕੌਂਸਲ ਖਰੜ ਵੱਲੋਂ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ ਜਿਸ ਵਿੱਚ ਵੱਡੇ ਪੱਧਰ ਤੇ ਘਪਲੇ ਹੋਣ ਦੀ ਸ਼ੰਕਾ ਹੈ ਜਿਸਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਉਹਨਾਂ ਮੰਗ ਕੀਤੀ ਕਿ ਪੀੜਿਤਾਂ ਨੂੰ ਇਨਸਾਫ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਗਗਨਦੀਪ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ, ਗੁਰਕ੍ਰਿਪਾਲ ਸਿੰਘ, ਸਵਿੰਦਰ ਸਿੰਘ ਲੱਖੋਵਾਲ, ਸੁਰਿੰਦਰ ਸਿੰਘ, ਸੁਖਦਰਸ਼ਨ ਸਿੰਘ , ਸੋਨੀਆ ਰਾਣੀ, ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।