
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਵੱਖ ਵੱਖ ਲੋੜਵੰਦ ਲੋਕਾਂ
ਸ੍ਰੀ ਮੁਕਤਸਰ ਸਾਹਿਬ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਵੱਖ ਵੱਖ ਬਿਮਾਰੀਆ ਤੋਂ ਪੀੜਤ ਲੋੜਵੰਦ ਲੋਕਾਂ ਨੂੰ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹਨਾਂ ਲੋੜਵੰਦ ਮਰੀਜ਼ਾਂ ਦੀ ਫਰਿਆਦ ਡਾਕਟਰ ਐਸ ਪੀ ਸਿੰਘ ਉਬਰਾਏ ਨੂੰ ਭੇਜੀ ਗਈ, ਜਿਸ ਵਿੱਚ ਕਈ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਹਨ,ਕਈ ਬੱਚੇ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ, ਇੱਕ ਨੂੰ ਤੇ ਕੈਂਸਰ ਦੀ ਦਵਾਈ ਚੱਲ ਰਹੀ ਹੈ। ਓਬਰਾਏ ਵੱਲੋਂ ਤਰੁੰਤ ਦਵਾਈਆਂ ਖਰੀਦਣ ਲਈ ਚੈੱਕ ਭੇਜੇ ਗਏ ਤਾਂ ਜੋ ਇਹ ਅਪਣਾ ਇਲਾਜ ਕਰਵਾ ਸਕਣ। ਜ਼ਿਲਾ ਪ੍ਰਧਾਨ ਨੇ ਕਿਹਾ ਕਿ ਇਹਨਾਂ ਲੋੜਵੰਦ ਮਰੀਜ਼ਾਂ ਦੇ ਪਰਿਵਾਰਾਂ ਵੱਲੋਂ ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਮੁਕਤਸਰ ਤੋਂ ਇਲਾਵਾ ਪੁਰੇ ਪੰਜਾਬ ਵਿੱਚ ਵੀ ਅਜਿਹੀਆਂ ਸਹੂਲਤਾਂ ਜ਼ਾਰੀ ਹਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਮਲਕੀਤ ਸਿੰਘ, ਗੁਰਪਾਲ ਸਿੰਘ, ਸੋਮਨਾਥ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਮਾਸਟਰ ਰਾਜਿੰਦਰ ਸਿੰਘ ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
