ਮਮਦੋਟ ਵਿਖੇ ਮਨਾਇਆ ਬਲਾਕ ਪੱਧਰੀ ਪੋਸ਼ਣ ਮਾਹ,

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਸਤਵੰਤ ਸਿੰਘ ਦੀ ਅਗਵਾਈ ਵਿੱਚ ਬਲਾਕ ਕੁਆਰਡੀਨੇਟਰ ਅਤੇ ਸੁਪਰਵਾਈਜ਼ਰਾਂ ਦੇ ਸਹਿਯੋਗ ਨਾਲ ਮਮਦੋਟ ਵਿਖੇ ਬਲਾਕ ਪੱਧਰੀ ਪੋਸ਼ਣ ਮਾਹ ਦਾ ਪ੍ਰੋਗਰਾਮ ਕਰਵਾਇਆ ਗਿਆ।

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਸਤਵੰਤ ਸਿੰਘ  ਦੀ ਅਗਵਾਈ ਵਿੱਚ ਬਲਾਕ ਕੁਆਰਡੀਨੇਟਰ ਅਤੇ ਸੁਪਰਵਾਈਜ਼ਰਾਂ ਦੇ ਸਹਿਯੋਗ ਨਾਲ  ਮਮਦੋਟ ਵਿਖੇ ਬਲਾਕ ਪੱਧਰੀ ਪੋਸ਼ਣ  ਮਾਹ ਦਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕੀਤੀ ਗਈ, ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਬੱਚਿਆਂ ਦੇ ਵਿਕਾਸ.ਸਬੰਧੀ ਉਹਨਾਂ ਦੀ ਲੰਬਾਈ ਅਤੇ ਭਾਰ ਤੋਲਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ  ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਪਹਿਲੇ ਦੁੱਧ ਸਬੰਧੀ ਜਾਣਕਾਰੀ ਦਿੱਤੀ ਗਈ।  ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਹਿਯੋਗ ਨਾਲ ਪੋਸ਼ਣ ਮਾਹ ਸਬੰਧੀ ਕਰਵਾਏ ਇਸ  ਪ੍ਰੋਗਰਾਮ  ਚ ਬਤੋਰ ਵਿਸ਼ੇਸ਼ ਮਹਿਮਾਨ ਪੁੱਜੇ ਜਸਵਿੰਦਰ ਸਿੰਘ  ਬਲਾਕ ਸਿਖਿਆ ਅਫਸਰ ਅਤੇ ਸਤਵੰਤ ਸਿੰਘ ਬਾਲ  ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋ  ਵਧੀਆ ਕਾਰਗੁਜਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ  ।
ਇਸ ਮੌਕੇ ਸੀ.ਡੀ.ਪੀ.ਓ. ਸਤਵੰਤ ਸਿੰਘ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ 2.0 ਦੇ ਤਹਿਤ ਇਹ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ । ਇਸ ਮਹੀਨੇ ਦੌਰਾਨ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਸਾਫ਼ ਸਫ਼ਾਈ, ਪੌਸ਼ਟਿਕ ਅਹਾਰ, ਅਨੀਮੀਆ ਦੀ ਰੋਕਥਾਮ ਸਬੰਧੀ ਸਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ  ਹੈ । ਇਸ ਦੇ ਨਾਲ ਹੀ ਪੋਸ਼ਣ ਰੋਲੀ, ਜਾਗੋ, ਰੈਸਪੀ ਮੁਕਾਬਲਾ, ਪੋਸਟਰ ਮੁਕਾਬਲੇ, ਸਲੋਗਨ ਮੁਕਾਬਲੇ, ਬੂਟੇ ਲਗਾਉਣਾ ਆਦਿ ਗਤੀਵਿਧੀਆਂ ਸਤੰਬਰ ਮਹੀਨੇ ਕਰਵਾਈਆਂ ਜਾ ਰਹੀਆਂ ਹਨ
ਇਸ ਮੌਕੇ `ਤੇ  ਸੁਪਰਵਾਈਜ਼ਰ ਕਾਂਤਾ ਰਾਣੀ ,  ਨਰਿੰਦਰ ਕੌਰ, ਸੰਤੋਸ਼ ਰਾਣੀ , ਬਲਾਕ ਪੋਸ਼ਣ ਕੁਆਰਡੀਨੇਟਰ ਨਿਰਮਲਾ ਰਾਣੀ  , ਕਲਰਕ ਪ੍ਰਿੰਸੀ ਰਾਣੀ  , ਬਲਾਕ ਮਮਦੋਟ ਦੀਆਂ ਸਮੂਹ  ਆਂਗਣਵਾੜੀ ਵਰਕਰਾਂ ਅਤੇ  ਹੈਲਪਰਾਂ ਹਾਜਰ  ਸਨ।