
ਕਿਸਾਨਾਂ ਨੂੰ ਵਿਕੀ ਫਸਲ ਦੀ ਅਦਾਇਗੀ 24 ਘੰਟੇ ਵਿੱਚ ਕੀਤੀ ਜਾਵੇਗੀ ਤੇ ਮੰਡੀਆਂ ਵਿੱਚ ਕਿਸੇ ਕਿਸਮ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਰਜਨੀਸ਼ ਦਹੀਆ
ਅਨਾਜ ਮੰਡੀ ਮਮਦੋਟ ਅਤੇ ਇਸਦੇ ਨਾਲ ਸਬੰਧਤ ਖਰੀਦ ਕੇਂਦਰਾਂ ਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਨਾਜ ਮੰਡੀ ਮਮਦੋਟ ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਅਨਾਜ ਮੰਡੀ ਮਮਦੋਟ ਅਤੇ ਇਸਦੇ ਨਾਲ ਸਬੰਧਤ ਖਰੀਦ ਕੇਂਦਰਾਂ ਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜਪੁਰ ਦਿਹਾਤੀ ਦੇ ਐਮ ਐਲ ਏ, ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਮਮਦੋਟ ਵਿਖੇ ਮੁੱਖ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾੳਣ ਮੌਕੇ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਉਨ੍ਹਾਂ ਦੱਸਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹਨ ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬਾਰਦਾਨੇ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਅਨੁਮਾਨ ਮੁਤਾਬਿਕ ਜਿੰਨੀ ਫਸਲ ਮੰਡੀਆਂ ਵਿੱਚ ਪੁੱਜਣ ਦੀ ਉਮੀਦ ਹੈ, ਉਸ ਤੋਂ ਵੱਧ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਅਤੇ ਆੜ੍ਹਤੀਆਂ ਨੂੰ ਵੀ ਕਿਹਾ ਕਿ ਜੇਕਰ ਕਿਸੇ ਨੂੰ ਝੋਨੇ ਦੀ ਫਸਲ ਦੀ ਖਰੀਦ ਨਾਲ ਸਬੰਧਤ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਸਕੱਤਰ ਨਾਲ ਸੰਪਰਕ ਕਰ ਸਕਦੇ ਹਨ । ਓਹਨਾ ਕਿਹਾ ਕਿ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ ਇਸ ਮੌਕੇ ਮਮਦੋਟ ਤੋਂ ਆਪ ਦੇ ਸੀਨੀਅਰ ਆਗੂ ਬਲਰਾਜ ਸਿੰਘ ਸੰਧੂ, ਰੋਬੀ ਸੰਧੂ, ਬਿਕਰਮਜੀਤ ਸਿੰਘ ਮਮਦੋਟ ਮੰਡੀ ਸਕੱਤਰ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ ਮਮਦੋਟ , ਨਿਰਵੈਰ ਸਿੰਧੀ, ਐਮ ਸੀ ਦਲਜੀਤ ਸਿੰਘ ਬਾਬਾ , ਸੁਰਿੰਦਰ ਕੁਮਾਰ (ਸੋਨੂੰ ) ਸੇਠੀ , ਕੇਵਲ ਕ੍ਰਿਸ਼ਨ ਵਿਪਨ , ਬਾਜ ਸਿੰਘ ਸੀਨੀਅਰ ਆਗੂ ਬਲਵਿੰਦਰ ਸਿੰਘ ਰਾਉ ਕੇ, ਗੁਰਨਾਮ ਸਿੰਘ ਹਜ਼ਾਰਾ, ਬਲਵਿੰਦਰ ਸਿੰਘ ਲੱਡੂ, ਬਗੀਚਾ ਸਿੰਘ, ਡਾਕਟਰ ਦਲਜੀਤ ਸਿੰਘ , ਬੋਹੜ ਸਿੰਘ, ਸੰਜੀਵ ਕੁਮਾਰ (ਚਿੰਟੂ )ਧਵਨ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਗੋਪੀ ਤੋਂ ਇਲਾਵਾ ਮਾਰਕੀਟ ਕਮੇਟੀ ਦਾ ਸਟਾਫ , ਆੜ੍ਹਤੀਏ ਅਤੇ ਕਿਸਾਨ ਹਾਜਰ ਸਨ ।
