ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਮਗੜ੍ਹੀਆ ਸਭਾ ਐਸ ਏ ਐਸ ਨਗਰ ਨੂੰ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੋਂਪਿਆ
ਐਸ ਏ ਐਸ ਨਗਰ, 12 ਅਕਤੂਬਰ - ਪੰਜਾਬ ਵਿਧਾਨਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ) ਐਸ ਏ ਐਸ ਨਗਰ, ਮੁਹਾਲੀ ਦੇ ਪ੍ਰਧਾਨ ਸ. ਕਰਮ ਸਿੰਘ ਬਬਰਾ ਨੂੰ ੳਹਨਾਂ ਵਲੋਂ ਐਲਾਨੀ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੋਂਪਿਆ ਗਿਆ।

ਸz ਬਬਰਾ ਨੇ ਦੱਸਿਆ ਕਿ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਰਾਮਗੜ੍ਹੀਆ ਸਭਾ ਨੂੰ ਬੀਤੀ 5 ਮਈ ਨੂੰ ਕਰਵਾਏ ਗਏ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜਾ ਸਮਾਗਮ ਮੌਕੇ ਉਪਰੋਕਤ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ। ਸਮਾਗਮ ਦੌਰਾਨ ਸz ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਨ ਜਦੋਂਕਿ ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ ਸਨ।
ਇਸ ਦੌਰਾਨ ਰਾਮਗੜ੍ਹੀਆ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸ. ਨਰਿੰਦਰ ਸਿੰਘ ਸੰਧੂ ਅਤੇ ਸ. ਪ੍ਰਦੀਪ ਸਿੰਘ ਭਾਰਜ, ਚੇਅਰਮੈਨ ਧਾਰਮਿਕ ਕਮੇਟੀ ਸ. ਮਨਜੀਤ ਸਿੰਘ ਮਾਨ, ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜ੍ਹਾ, ਕੈਸ਼ੀਅਰ ਸ. ਬਿਕਰਮਜੀਤ ਸਿੰਘ ਹੂੰਝਣ ਤੋਂ ਇਲਾਵਾ ਸਮੁੱਚੇ ਪ੍ਰੰਬਧਕ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਗ੍ਰਾਂਟ ਦਾ ਚੈਕ ਸੌਂਪੇ ਜਾਣ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਇਸ ਰਕਮ ਦੀ ਵਰਤੋਂ ਸੰਸਥਾ ਵਲੋਂ ਕੀਤੇ ਜਾਂਦੇ ਕੰਮਾਂ ਲਈ ਕੀਤੀ ਜਾਵੇਗੀ।