
ਨਸ਼ੇ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੀ ਲੋੜ ਹੈ – ਸ਼੍ਰੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)
ਗੜ੍ਹਸ਼ੰਕਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਨਾਮ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਸੋਹਣ ਲਾਲ (ਪ੍ਰਿੰਸੀਪਲ) ਨੇ ਕੀਤੀ ।
ਗੜ੍ਹਸ਼ੰਕਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਨਾਮ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਸੋਹਣ ਲਾਲ (ਪ੍ਰਿੰਸੀਪਲ) ਨੇ ਕੀਤੀ ।
ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਸਭ ਤੋਂ ਪਹਿਲਾਂ ਨਸ਼ਾ ਮੁਕਤ ਭਾਰਤ ਅਭਿਆਨ ਮਿਸ਼ਨ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਪੈਣਗੇ। ਇਹ ਸ਼ੁਰੂਆਤ ਪਹਿਲਾਂ ਆਪਣੇ ਘਰ ਤੋਂ ਕੀਤੀ ਜਾਵੇ। ਸਾਨੂੰ ਆਪਣੇ ਦੇਸ਼ ਦੇ ਇਤਿਹਾਸ, ਸਭਿਆਚਾਰ ਅਤੇ ਮਹਾਂਪੁਰਸ਼ਾ ਦੇ ਜੀਵਨ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਆਪਣੇ ਬੱਚਿਆਂ ਨੂੰ ਉਨਾ ਬਾਰੇ ਜਾਣਾਕਾਰੀ ਦੇਣੀ ਜਰੂਰੀ ਬਣਦੀ ਹੈ।
ਉਨਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਉਨਾ ਦੀ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਕਿਸੇ ਵੀ ਸਮੱਸਿਆਂ ਆਉਣ ਤੇ ਉਹ ਆਪਣੇ ਅਧਿਆਪਕਾਂ ਨਾਲ ਸਾਝਾਂ ਕਰਨ। ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨਾ ਨੇ ਵਿਦਿਆਰਥੀਆਂ ਨੂੰ ਗਲਤ ਸੰਗਤ ਤੋਂ ਹਮੇਸ਼ਾ ਦੂਰ ਰਹਿਣ ਲਈ ਕਿਹਾ। ਉਨਾ ਕਿਹਾ ਨਸ਼ਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਨਸ਼ੇ ਦੀ ਆਦਤ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਰੋਗੀ ਬਣਾ ਦਿੰਦੀ ਹੈ। ਉਨਾ ਨੇ ਸਕੂਲ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਨਸ਼ੇ ਬਾਰੇ ਜਾਗਰੂਕ ਕਰਕੇ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ।
ਇਸ ਮੋਕੇ ਤੇ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਕੇਂਦਰ ਵਲੋਂ ਦਾਖਿਲ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਦਸਿਆ।
ਇਸ ਮੌਕੇ ਤੇ ਸ਼੍ਰੀ ਸੋਹਣ ਲਾਲ (ਪ੍ਰਿੰਸੀਪਲ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾ ਨੇ ਵਿਸ਼ਵਾਸ ਦਿਵਾਇਆ ਕਿ ਨਸ਼ਿਆ ਦੇ ਵਿਰੁੱਧ ਜਾਗਰੂਕਤਾ ਸੈਮੀਨਾਰ ਸਕੂਲ ਵਿੱਚ ਕਰਰਵਾਉਦੇ ਰਹਿਣਗੇ। ਇਸ ਸੈਮੀਨਾਰ ਵਿੱਚ ਸਕੂਲ ਸਟਾਫ ਮੈਂਬਰ ਸੁਰਿੰਦਰ ਕੌਰ, ਮਨਪ੍ਰੀਤ ਕੌਰ, ਨੀਲਮ ਕੁਮਾਰੀ, ਸੁਨੀਤਾ ਰਾਣੀ, ਮਨਦੀਪ ਕੌਰ, ਜਸਵੀਰ ਕੌਰ, ਜਸਵੀਰ ਸਿੰਘ, ਸੁੱਚਾ ਰਾਮ, ਬਲਕਾਰ ਸਿੰਘ ਅਤੇ ਸਕੂਲ ਦੇ ਵਿਦਿਆਰਥੀ ਮੌਜੂਦ ਸਨ।
