ਭਗੌੜਾ ਬਿਰਤੀ ਵਾਲੇ ਕਦੇ ਵੀ ਪਾਰਟੀ ਦੀ ਪਿੱਠ ਵਿੱਚ ਮਾਰ ਸਕਦੇ ਹਨ ਛੁਰਾ : ਮਨਜੋਤ ਸਿੰਘ

ਐਸ ਏ ਐਸ ਨਗਰ, 16 ਅਕਤੂਬਰ - ਪੰਜਾਬ ਯੂਥ ਕਾਂਗਰਸ ਦੇ ਸਾਬਕਾ ਸਕੱਤਰ ਅਤੇ ਦਫਤਰ ਇੰਚਾਰਜ ਸz. ਮਨਜੋਤ ਸਿੰਘ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣ ਵਾਲੇ ਸਾਬਕਾ ਮੰਤਰੀਆਂ ਅਤੇ ਹੋਰਨਾਂ ਆਗੂਆਂ ਵਲੋਂ ਕਾਂਗਰਸ ਵਿੱਚ ਘਰ ਵਾਪਸੀ ਕਰਨ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਭਗੌੜਾ ਬਿਰਤੀ ਵਾਲੇ ਇਹਨਾਂ ਲੋਕਾਂ ਤੇ ਬਿਲਕੁਲ ਵੀ ਭਰੋਸਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਆਗੂ ਜੋ ਪਹਿਲਾਂ ਵੀ ਪਾਰਟੀ ਛੱਡ ਕੇ ਜਾ ਚੁੱਕੇ ਹਨ ਕਦੇ ਵੀ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਸਕਦੇ ਹਨ।

ਸਕਾਈ ਹਾਕ ਟਾਈਮਜ਼ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਮੁਹਾਲੀ ਹਲਕੇ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਅਤੇ ਉਹਨਾਂ ਦੇ ਭਰਾ ਅਤੇ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ (ਜੋ ਵਿਧਾਨਸਭਾ ਚੋਣਾਂ ਦੌਰਾਨ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ) ਵਲੋਂ ਮੁੜ ਕਾਂਗਰਸ ਵਿੱਚ ਘਰ ਵਾਪਸੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਵਲੋਂ ਦਿੱਲੀ ਜਾ ਕੇ ਪਾਰਟੀ ਹਾਈਕਮਾਨ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਕਾਂਗਰਸ ਪਾਰਟੀ ਨੂੰ ਛੱਡਣ ਵੇਲੇ ਇਸਨੂੰ ਡੁੱਬਦਾ ਜਹਾਜ ਦੱਸਣ ਵਾਲੇ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਭਾਜਪਾ ਵਿੱਚ ਜਾ ਰਹੇ ਹਨ ਪਰੰਤੂ ਅੱਜ ਉਹ ਭਾਜਪਾ ਦੀ ਪਿੱਠ ਵਿੱਚ ਛੁਰਾ ਘੋਪ ਕੇ ਵਾਪਸ ਕਾਂਗਰਸ ਵਿੱਚ ਪਰਤਣ ਦੀਆਂ ਗੱਲਾਂ ਕਰ ਰਹੇ ਹਨ। ਉਹਨਾਂ ਸਵਾਲ ਕੀਤਾ ਕਿ ਇਸ ਗੱਲ ਦਾ ਕੀ ਭਰੋਸਾ ਹੈ ਕਿ ਸz. ਸਿੱਧੂ ਆਉਣ ਵਾਲੇ ਸਮੇਂ ਦੌਰਾਨ ਆਪਣੀ ਨਿੱਜੀ ਲੋੜ ਨੂੰ ਮੁਖ ਰੱਖ ਕੇ ਪਾਰਟੀ ਨਾਲ ਗੱਦਾਰੀ ਨਹੀਂ ਕਰਣਗੇ।
ਉਹਨਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਮੰਗ ਕੀਤੀ ਹੈ ਕਿ ਉਹ ਸਮਝੌਤਿਆਂ ਦੀ ਰਾਜਨੀਤੀ ਕਰਨ ਦੀ ਥਾਂ ਅਸੂਲਾਂ ਦੀ ਰਾਜਨੀਤੀ ਤੇ ਪਹਿਰਾ ਦੇਣ ਅਤੇ ਭਗੌੜਾ ਬਿਰਤੀ ਵਾਲੇ ਇਹਨਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਨਾ ਕੀਤਾ ਜਾਵੇ।