ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲੇ ਅੱਜ ਤੋਂ

ਪਟਿਆਲਾ, 17 ਅਕਤੂਬਰ - ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਹੁਣ 18 ਅਕਤੂਬਰ ਤੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਰਹੇ ਹਨ।

ਪਟਿਆਲਾ, 17 ਅਕਤੂਬਰ - ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਹੁਣ 18 ਅਕਤੂਬਰ ਤੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ-ਖੋ ਦੇ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਅਤੇ ਸੀਨੀਅਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਬੱਡੀ ਸਰਕਲ ਸਟਾਈਲ ਅਤੇ ਰਗਬੀ ਦੇ ਮੁਕਾਬਲੇ ਹੋਣਗੇ। 23 ਅਕਤੂਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ 6 ਹਜ਼ਾਰ ਖਿਡਾਰੀ ਭਾਗ ਲੈਣਗੇ।