ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਦੋਧੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਐਸ ਏ ਐਸ ਨਗਰ, 17 ਅਕਤੂਬਰ- ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਦੋਧੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਨੇ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਾਰਨ ਸਹਾਇਕ ਧੰਦੇ ਵੀ ਡਾਵਾਂ ਡੋਲ ਹੋ ਰਹੇ ਹਨ।

ਐਸ ਏ ਐਸ ਨਗਰ, 17 ਅਕਤੂਬਰ- ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਦੋਧੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਨੇ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਾਰਨ ਸਹਾਇਕ ਧੰਦੇ ਵੀ ਡਾਵਾਂ ਡੋਲ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਿਮਾਰੀ ਲੰਪੀ ਸਕਿਨ ਨਾਲ ਮਰੇ ਪਸ਼ੂਆਂ ਦਾ ਮੁਆਵਜਾ ਹੁਣ ਤੱਕ ਨਹੀਂ ਦਿੱਤਾ ਗਿਆ ਅਤੇ ਕੁਦਰਤੀ ਮਾਰ ਦੌਰਾਨ ਫਸਲਾਂ ਦਾ ਹੋਏ ਨੁਕਸਾਨ ਵੀ ਨਹੀਂ ਦਿੱਤਾ ਗਿਆ, ਉਲਟਾ ਵਰਤੋਂ ਵਿੱਚ ਆਉਣ ਵਾਲੇ ਪਦਾਰਥਾਂ ਦੇ ਰੇਟ ਵਧਾ ਕੇ ਬੋਝ ਪਾਇਆ ਜਾ ਰਿਹਾ ਹੈ। ਆਗੂਆਂ ਵਲੋਂ ਮੰਡੀਆਂ ਵਿੱਚ ਆੜਤੀਆਂ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਦੀ ਵੀ ਨਿਖੇਧੀ ਕੀਤੀ ਗਈ।
ਆਗੂਆਂ ਨੇ ਮੰਗ ਕੀਤੀ ਹੈ ਕਿ ਦੁੱਧ ਮੁੱਲ ਕਮੀਸ਼ਨ ਦਾ ਗਠਨ ਕੀਤਾ ਜਾਵੇ। ਪਸ਼ੂਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਵਿੱਚ ਸਬਸਿਡੀ ਨਿਰਧਾਰਿਤ ਕੀਤੀ ਜਾਵੇ। ਦਧਾਰੂ ਪਸ਼ੂ ਖਰੀਦਣ ਲਈ ਸਬਸਿਡੀ ਦਾ ਪ੍ਰਬੰਧ ਕੀਤਾ ਜਾਵੇ ਤੇ ਕਣਕ ਦੀ ਬਜਾਈ ਲਈ ਡੀਏਪੀ ਖਾਦ ਤੇ ਯੂਰੀਏ ਖਾਦ ਦੀ ਆ ਰਹੀ ਕਮੀ ਨੂੰ ਪੂਰਾ ਕੀਤਾ ਜਾਵੇ। ਕੇਂਦਰ ਸਰਕਾਰ ਵੱਲੋਂ ਖਾਦਾਂ ਵਿੱਚ ਵਧਾਏ ਗਏ ਰੇਟਾਂ ਨੂੰ ਵਾਪਸ ਲਿਆ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਗਰੇਵਾਲ, ਕਾਮਰੇਡ ਸੱਜਣ ਸਿੰਘ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੁਭਾਸ਼ ਗੁੋਚਰ, ਬਲਵਿੰਦਰ ਸਿੰਘ ਬੀੜ, ਰਾਜੂ ਸਨੇਟਾ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਹਰਦੀਪ ਸਿੰਘ ਮਟੌਰ, ਜਸਵੀਰ ਸਿੰਘ ਢਕੋਰਾਂ, ਜਗਤਾਰ ਸਿੰਘ, ਹਰ ਜੰਗ ਸਿੰਘ, ਮਨਜੀਤ ਸਿੰਘ ਆਦਿ ਹਾਜਿਰ ਸਨ।