
ਇੰਦਰਾ ਗਾਂਧੀ ਨੈ੪ਨਲ ਓਪਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਦਾ ਆਯੋਜਨ
ਬਲੌਂਗੀ, 18 ਅਕਤੂਬਰ- (ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ) ਦੇ ਵਿਦਿਆਰਥੀਆਂ ਵੱਲੋਂ ਪਿੰਡ ਬਲੌਂਗੀ ਦੀ ਗ੍ਰਾਮ ਪੰਚਾਇਤ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਬਲੌਂਗੀ, 18 ਅਕਤੂਬਰ- (ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ) ਦੇ ਵਿਦਿਆਰਥੀਆਂ ਵੱਲੋਂ ਪਿੰਡ ਬਲੌਂਗੀ ਦੀ ਗ੍ਰਾਮ ਪੰਚਾਇਤ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਪਿੰਡ ਬਲੌਗੀ ਦੇ ਸਰਪੰਚ ਬਹਾਦਰ ਸਿੰਘ, ਸਿੱਖ ਅਜਾਇਬ ਘਰ ਦੇ ਬਾਨੀ ਡਾਇਰੈਕਟਰ ਪਲਵਿੰਦਰ ਸਿੰਘ ਅਤੇ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ: ਮੋਨਿਕਾ ਸਿੰਘ ਨੇ ਸ਼ਿਰਕਤ ਕੀਤੀ।
ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਮਹੀਨੇ ਪਿੰਡ ਬਲੌਾਗੀ ਦੀ ਅੰਬੇਡਕਰ ਕਲੋਨੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਪਰੋਫਾਈਲਿੰਗ, ਆਰਥਿਕ, ਵਿੱਦਿਅਕ, ਸਿਹਤ ਅਤੇ ਸਮਾਜਿਕ ਸੱਭਿਆਚਾਰ ਬਾਰੇ ਸਰਵੇਖਣ ਕੀਤਾ ਸੀ। ਅੱਜ ਦੇ ਪ੍ਰੋਗਰਾਮ ਵਿੱਚ ਪਿੰਡ ਦੇ ਸਰਪੰਚ ਨਾਲ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਲਈ ਕਿਹਾ ਗਿਆ।
ਸਰਪੰਚ ਬਹਾਦਰ ਸਿੰਘ ਨੇ ਕਿਹਾ ਕਿ ਉਹ ਸਰਵੇ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨਗੇ। ਪ੍ਰੋਫੈਸਰ ਮੋਨਿਕਾ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਕਿਸੇ ਵੀ ਖੇਤਰ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਆਪਣਾ ਸਹਿਯੋਗ ਦੇਣ ਲਈ ਤਿਆਰ ਹਨ।
